02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ਸਪੈਕਟਰਮ-1’ ਧੂਮਧਾਮ ਨਾਲ ਕਰਵਾਇਆ

ਕੁਰਾਲੀ, 1 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪਪਰਾਲੀ ਰੋਡ ’ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦਾ ਸਾਲਾਨਾ ਸਮਾਗਮ ‘ਸਪੈਕਟਰਮ-1’ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ। ਸਮਾਗਮ ਵਿਚ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਕਲਾ, ਸਿਰਜਣਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 02-11-2026
ਕੁਰਾਲੀ, 1 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪਪਰਾਲੀ ਰੋਡ ’ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦਾ ਸਾਲਾਨਾ ਸਮਾਗਮ ‘ਸਪੈਕਟਰਮ-1’ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ। ਸਮਾਗਮ ਵਿਚ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਕਲਾ, ਸਿਰਜਣਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਪੇਸ਼ਕਾਰੀਆਂ ਦਾ ਆਨੰਦ ਮਾਣਿਆ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਵੱਖ-ਵੱਖ ਸੰਗੀਤਕ ਅਤੇ ਲੋਕ-ਨਾਚ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪੱਛਮੀ ਨਾਚਾਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਵੀ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਏ. ਕੇ. ਕੌਸ਼ਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਸ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਕੂਲ ਦੀ ਪ੍ਰਿੰਸੀਪਲ ਪੀ. ਸੈਂਗਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਤੇ ਤਰੱਕੀ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦਾ ਸਮਾਪਨ ਖੁਸ਼ੀ, ਮਾਣ ਤੇ ਪ੍ਰੇਰਨਾ ਭਰੇ ਮਾਹੌਲ ਵਿਚ ਹੋਇਆ।
ਪਿਛਲੀ ਖ਼ਬਰ ਡੇਰਾਬਸੀ ’ਚ 78 ਲੱਖ ਦੀ ਲਾਗਤ ਨਾਲ ਬਣਿਆ ਵਾਲਮੀਕਿ ਭਵਨ ਲੋਕ ਅਰਪਣ ਵਿਧਾਇਕ ਰੰਧਾਵਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਪੋਕਸੋ ਐਕਟ ਬਾਰੇ ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।