ਜੀਤੀ ਪਡਿਆਲਾ ਵਲੋਂ 4 ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਰਕੌਲੀ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਹਲਕਾ ਖਰੜ ਤੋਂ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਅਜੀਤ ਡੈਸਕ
02-11-2026