02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਿੱਖ ਕਤਲੇਆਮ ਦੀ ਬਰਸੀ ਮੌਕੇ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮ ਮੁੜ ਕੁਰੇਦੇ - ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)-ਦਿੱਲੀ ਦੇ ਰਾਮਲੀਲਾ ਮੈਦਾਨ ਵਿਚ 1 ਨਵੰਬਰ ਨੂੰ ਕਾਂਗਰਸ ਅਤੇ ਇੰਡੀਆ ਗੱਠਜੋੜ ਵਲੋਂ ਕੀਤੀ ਰੈਲੀ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਅਜਿਹਾ ਸਿਆਸੀ ਸ਼ਕਤੀ ਪ੍ਰਦਰਸ਼ਨ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸਿੱਖ ਭਾਈਚਾਰਾ ਕਤਲੇਆਮ ਦੇ ਪੀੜਤਾਂ ਨੂੰ ਯਾਦ ਕਰਕੇ ਸੋਗ ਮਨਾਉਂਦਾ ਹੈ, ਉਸ ਦਿਨ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ।

ਅਜੀਤ ਡੈਸਕ 02-11-2026
ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)-ਦਿੱਲੀ ਦੇ ਰਾਮਲੀਲਾ ਮੈਦਾਨ ਵਿਚ 1 ਨਵੰਬਰ ਨੂੰ ਕਾਂਗਰਸ ਅਤੇ ਇੰਡੀਆ ਗੱਠਜੋੜ ਵਲੋਂ ਕੀਤੀ ਰੈਲੀ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਅਜਿਹਾ ਸਿਆਸੀ ਸ਼ਕਤੀ ਪ੍ਰਦਰਸ਼ਨ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸਿੱਖ ਭਾਈਚਾਰਾ ਕਤਲੇਆਮ ਦੇ ਪੀੜਤਾਂ ਨੂੰ ਯਾਦ ਕਰਕੇ ਸੋਗ ਮਨਾਉਂਦਾ ਹੈ, ਉਸ ਦਿਨ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਢਿੱਲੋਂ ਨੇ ਕਿਹਾ ਕਿ 1984 ਵਿਚ ਇਸੇ ਦਿਨ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਹੋਇਆ ਸੀ, ਜਿਸ ਦੀ ਪੀੜ ਸਿੱਖ ਭਾਈਚਾਰਾ ਅੱਜ ਵੀ ਹੰਢਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਦਿਨ ਪੀੜਤ ਪਰਿਵਾਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਸੀ, ਪਰ ਅਜਿਹਾ ਕਰਨ ਦੀ ਬਜਾਏ ਪਾਰਟੀ ਵਲੋਂ ਸਿਆਸੀ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। 42 ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਨੇ ਆਪਣੇ ਪਿਛਲੇ ਗੁਨਾਹਾਂ ਤੋਂ ਸਬਕ ਨਹੀਂ ਸਿੱਖਿਆ ਅਤੇ ਅਜਿਹੀਆਂ ਸਰਗਰਮੀਆਂ ਰਾਹੀਂ ਸਿੱਖਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕੀਤਾ ਜਾ ਰਿਹਾ ਹੈ। 01 ਸੀ ਐਚ ਡੀ 28
ਪਿਛਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਆਵਿਸ਼ਕਾਰ 2026 ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਲੋਕਾਂ ਦੇ ਸਹਿਯੋਗ ਨਾਲ ਖਰੜ ਹਲਕੇ ਦੇ ਮੁੱਦਿਆਂ ਨੂੰ ਪੰਜਾਬ ਵਿਧਾਨ ਸਭਾ ਤੱਕ ਲਿਜਾਇਆ ਜਾਵੇਗਾ-ਹਰਜੀਤ ਸਿੰਘ ਪੰਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।