03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਐੱਸ. ਏ.

ਅਜੀਤ ਡੈਸਕ 03-11-2026
ਐੱਸ. ਏ. ਐੱਸ. ਨਗਰ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਕੋਮਲ ਮਿੱਤਲ ਵਲੋਂ ਦੀਵਾਲੀ, ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਦੇ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਸੰਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਕਤੂਬਰ ਤੋਂ ਲੈ ਕੇ 2 ਜਨਵਰੀ ਤੱਕ ਸਮੁੱਚੇ ਜ਼ਿਲ੍ਹੇ ਅੰਦਰ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਮੌਕੇ 8 ਨਵੰਬਰ ਨੂੰ ਰਾਤ ਦੇ 8 ਵਜੇ ਤੋਂ ਲੈ ਕੇ 10 ਵਜੇ ਤੱਕ, ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 24 ਨਵੰਬਰ ਨੂੰ ਸਵੇਰੇ 4 ਵਜੇ ਤੋਂ ਲੈ ਕੇ 5 ਵਜੇ ਤੱਕ ਅਤੇ ਸ਼ਾਮ ਦੇ 9 ਵਜੇ ਤੋਂ ਲੈ ਕੇ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਕ੍ਰਿਸਮਸ ਮੌਕੇ 25 ਤੇ 26 ਦਸੰਬਰ ਨੂੰ ਰਾਤ ਦੇ 11.55 ਵਜੇ ਤੋਂ ਲੈ ਕੇ 12.30 ਵਜੇ ਤੱਕ, ਜਦਕਿ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ ਤੋਂ 1 ਜਨਵਰੀ ਤੱਕ ਰਾਤ ਦੇ 11.55 ਵਜੇ ਤੋਂ ਲੈ ਕੇ 12.30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਹੁਕਮਾਂ ‘ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪਟਾਕਿਆਂ ਦੀ ਵਰਤੋਂ ਸੰਬੰਧੀ ਵਾਤਾਵਰਨ ਸੁਰੱਖਿਆ ਤੇ ਪ੍ਰਦੂਸ਼ਣ ਕੰਟਰੋਲ ਬਾਰੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੋ ਫ਼ੌਜੀ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਦੀਵਾਲੀ ’ਤੇ ਆਪਣੇ ਘਰ ਦੀਆਂ ਖੁਸ਼ੀਆਂ ਲਿਆਓ, ਤੁਰੰਤ ਰਜਿਸਟ੍ਰੇਸ਼ਨ ਤੇ ਘਰ ਦੇ ਨਾਲ-ਨਾਲ ਘਰ ਦਾ ਕਬਜ਼ਾ-ਮੋਂਗਾ ਇਨਫ੍ਰਾਟੈਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।