04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਹਰਿਆਣਾ ਵਿਚ ਟਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ

ਚੰਡੀਗੜ੍ਹ, 3 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਵਿਚ ਨੌਕਰੀ ਤੇ ਬਿਹਤਰ ਭਵਿੱਖ ਦਾ ਸੁਪਨਾ ਦਿਖਾ ਕੇ ਠੱਗੀ ਕਰਨ ਵਾਲੇ ਤੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਲੋਕਾਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਵਿਵਸਥਾ ਲਾਗੂ ਕਰਨ ਜਾ ਰਹੀ ਹੈ। ਇਸੇ ਦਿਸ਼ਾ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ‘ਹਰਿਆਣਾ ਟਰੈਵਲ ਏਜੰਟ ਰਜਿਸਟ੍ਰੇਸ਼ਨ ਤੇ ਵਿਨਿਯਮਨ ਐਕਟ, 2025’ ਦੇ ਤਹਿਤ ‘ਹਰਿਆਣਾ ਟਰੈਵਲ ਏਜੰਟ ਰਜਿਸਟ੍ਰੇਸ਼ਨ ਤੇ ਵਿਨਿਯਮਨ ਐਕਟ, 2026’ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ।

ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਵਿਚ ਨੌਕਰੀ ਤੇ ਬਿਹਤਰ ਭਵਿੱਖ ਦਾ ਸੁਪਨਾ ਦਿਖਾ ਕੇ ਠੱਗੀ ਕਰਨ ਵਾਲੇ ਤੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਲੋਕਾਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਵਿਵਸਥਾ ਲਾਗੂ ਕਰਨ ਜਾ ਰਹੀ ਹੈ। ਇਸੇ ਦਿਸ਼ਾ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ‘ਹਰਿਆਣਾ ਟਰੈਵਲ ਏਜੰਟ ਰਜਿਸਟ੍ਰੇਸ਼ਨ ਤੇ ਵਿਨਿਯਮਨ ਐਕਟ, 2025’ ਦੇ ਤਹਿਤ ‘ਹਰਿਆਣਾ ਟਰੈਵਲ ਏਜੰਟ ਰਜਿਸਟ੍ਰੇਸ਼ਨ ਤੇ ਵਿਨਿਯਮਨ ਐਕਟ, 2026’ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ, ਗੈਰ-ਕਾਨੂੰਨੀ ਵਿਦੇਸ਼ ਭਰਤੀ, ਮਨੁੱਖੀ ਤਸਕਰੀ ਅਤੇ ਡੋਂਕੀ ਰੂਟ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਬਚਾਉਣਾ ਅਤੇ ਟਰੈਵਲ ਏਜੰਟਾਂ ਦੇ ਕਾਰੋਬਾਰ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ। ਨਵੇਂ ਨਿਯਮਾਂ ਦੇ ਤਹਿਤ ਸੂਬੇ ਵਿਚ ਟਰੈਵਲ ਏਜੰਟ ਦਾ ਕਾਰੋਬਾਰ ਕਰਨ ਵਾਲੇ ਸਾਰੇ ਨਵੇਂ ਅਤੇ ਪਹਿਲਾਂ ਤੋਂ ਕੰਮ ਕਰ ਰਹੇ ਏਜੰਟਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ। ਹਰੇਕ ਨਵੇਂ ਦਫ਼ਤਰ ਜਾਂ ਸ਼ਾਖਾ ਲਈ ਵੱਖਰੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਇਸੇ ਤਰ੍ਹਾਂ, ਹਰੇਕ ਸੇਵਾ ਸ਼੍ਰੇਣੀ ਲਈ ਵੀ ਵੱਖ-ਵੱਖ ਰਜਿਸਟ੍ਰੇਸ਼ਨ ਜ਼ਰੂਰੀ ਹੋਵੇਗੀ। ਇਨ੍ਹਾਂ ਵਿਚ ਪਾਸਪੋਰਟ ਸੇਵਾਵਾਂ, ਟੂਰ ਤੇ ਟਰੈਵਲ ਏਜੰਸੀ ਸੇਵਾਵਾਂ, ਸਟੱਡੀ ਵੀਜ਼ਾ ਕੰਸਲਟੈਂਸੀ ਤੇ ਟਿਕਟਿੰਗ ਸੇਵਾਵਾਂ ਸ਼ਾਮਿਲ ਹਨ। ਵਿੱਤੀ ਜਵਾਬਦੇਹੀ ਯਕੀਨੀ ਬਣਾਉਣ ਲਈ ਹਰੇਕ ਸੇਵਾ ਸ਼੍ਰੇਣੀ ਦੀ ਰਜਿਸਟ੍ਰੇਸ਼ਨ ਲਈ 5,000 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਰਜਿਸਟ੍ਰੇਸ਼ਨ ਤੋਂ ਪਹਿਲਾਂ ਹਰੇਕ ਆਵੇਦਕ ਦੀ ਪੁਲਿਸ ਵੈਰੀਫਿਕੇਸ਼ਨ ਲਾਜ਼ਮੀ ਹੋਵੇਗੀ। ਪੁਲਿਸ ਵੈਰੀਫਿਕੇਸ਼ਨ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਸਮਰੱਥ ਅਧਿਕਾਰੀ ਵਲੋਂ 30 ਦਿਨਾਂ ਦੇ ਅੰਦਰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਹ ਸਰਟੀਫਿਕੇਟ ਤਿੰਨ ਸਾਲਾਂ ਲਈ ਮਾਨਤਾ ਪ੍ਰਾਪਤ ਰਹੇਗਾ। ਆਮ ਨਾਗਰਿਕਾਂ ਦੀ ਸਹੂਲਤ ਤੇ ਪਾਰਦਰਸ਼ਤਾ ਲਈ ਏਜੰਟਾਂ ਨੂੰ ਕਿਊ. ਆਰ. ਕੋਡ ਵਾਲੇ ਡਿਜੀਟਲ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਨਾਗਰਿਕ ਕਿਊ.ਆਰ. ਕੋਡ ਸਕੈਨ ਕਰਕੇ ਸੰਬੰਧਤ ਏਜੰਟ ਦੀ ਰਜਿਸਟ੍ਰੇਸ਼ਨ ਦੀ ਅਸਲੀਅਤ ਅਤੇ ਮਿਆਦ ਦੀ ਜਾਂਚ ਕਰ ਸਕਣਗੇ। ਇਸ ਤੋਂ ਇਲਾਵਾ, ਰਜਿਸਟਰਡ ਟਰੈਵਲ ਏਜੰਟਾਂ ਦੀ ਜ਼ਿਲ੍ਹਾ ਵਾਰ ਸੂਚੀ ਤੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਅੰਤੋਦਿਆ ਸਰਲ ਪੋਰਟਲ ਦੇ ਨਾਲ-ਨਾਲ ਗ੍ਰਹਿ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਰਕਾਰੀ ਵੈੱਬਸਾਈਟਾਂ ‘ਤੇ ਉਪਲਬਧ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਆਪਣੇ ਵਿਗਿਆਪਨਾਂ, ਵੈੱਬਸਾਈਟ ਤੇ ਹੋਰ ਆਨਲਾਈਨ ਪੋਰਟਲਾਂ ‘ਤੇ ਵੀ ਰਜਿਸਟ੍ਰੇਸ਼ਨ ਨੰਬਰ ਲਿਖਣਾ ਲਾਜ਼ਮੀ ਹੋਵੇਗਾ।
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ’ ਚ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ 26 ਨੂੰ ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।