04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ ਕਰਵਾਇਆ

ਐੱਸ. ਏ.

ਅਜੀਤ ਡੈਸਕ 04-11-2026
ਐੱਸ. ਏ. ਐੱਸ. ਨਗਰ, 3 ਨਵੰਬਰ (ਪ੍ਰੋ. ਅਵਤਾਰ ਸਿੰਘ)-ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ (ਆਰ. ਬੀ. ਆਈ. ਐੱਸ.) ਵਲੋਂ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਕਰਵਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਤਿਉਹਾਰੀ ਰੰਗ ‘ਚ ਰੰਗਿਆ ਨਜ਼ਰ ਆਇਆ। ਮੇਲੇ ਦੌਰਾਨ ਸੱਭਿਆਚਾਰਕ ਪੇਸ਼ਕਾਰੀਆਂ, ਕਲਾ ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ। ਮੇਲੇ ‘ਚ ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਪ੍ਰੈਜ਼ੀਡੈਂਟ ਜੈਸਿਕਾ ਦੁੱਗਲ ਬਾਹਰਾ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ, ਜਿਸ ਤੋਂ ਬਾਅਦ ਰਵਾਇਤੀ ਢੰਗ ਨਾਲ ਸ਼ਮ੍ਹਾ ਰੌਸ਼ਨ ਕਰਕੇ ਮੇਲੇ ਦਾ ਸ਼ੁਭ ਆਗਾਜ਼ ਕਰਵਾਇਆ। ਇਸ ਮੌਕੇ ਸੁਰੀਲੀ ਸੰਗੀਤਕ ਪੇਸ਼ਕਾਰੀ, ਮਨਮੋਹਕ ਅਰਧ-ਸ਼ਾਸਤਰੀ ਨਾਚ ਅਤੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਕਲਾਤਮਕ ਅਤੇ ਸਜਾਵਟੀ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਤੋਂ ਇਲਾਵਾ ਰੰਗ-ਬਿਰੰਗੇ ਖੇਡਾਂ ਦੇ ਸਟਾਲਾਂ ਅਤੇ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ ਦੇ ਕਾਊਂਟਰਾਂ ਨੇ ਮੇਲੇ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਤਿਉਹਾਰਾਂ ਨੂੰ ਮਨਾਉਣ ਅਤੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੇ ਰਵਾਇਤਾਂ ਨੂੰ ਸੰਭਾਲ ਕੇ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ‘ਚ ਏਕਤਾ, ਆਪਸੀ ਸਦਭਾਵਨਾ, ਸਤਿਕਾਰ ਅਤੇ ਮਿਲਵਰਤਨ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ। ਇਸੇ ਦੌਰਾਨ ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਭਿਲਾਸ਼ਾ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਕੀਤੇ ਗਏ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਵ. ਰਕਸ਼ਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਗਰੁੜ ਪੁਰਾਣ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਮਾਡਲ ਕਰੀਅਰ ਸੈਂਟਰ ਵਲੋਂ ਪਲੇਸਮੈਂਟ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।