05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਤੇਲ ਟੈਂਕਰ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ, ਇਕ ਦੀ ਮੌਤ - 6 ਜ਼ਖ਼ਮੀ

ਲਾਲੜੂ ,4 ਨਵੰਬਰ (ਰਾਜਬੀਰ ਸਿੰਘ) - ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪਿੰਡ ਆਲਮਗੀਰ ਕੱਟ ਨੇੜੇ ਇਕ ਤੇਲ ਟੈਂਕਰ ਨਾਲ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਡਬਲ ਡੈਕਰ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਦੀ ਉੱਪਰਲੀ ਸੀਟ ਤੋਂ ਹੇਠਾਂ ਸੜਕ ’ਤੇ ਡਿੱਗਣ ਕਾਰਨ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਛੇ ਸਵਾਰੀਆਂ ਜ਼ਖ਼ਮੀ ਹੋ ਗਈਆਂ।

ਵਾਪਰੇ ਸੜਕ ਹਾਦਸੇ ’ਚ ਨੁਕਸਾਨੀ ਹੋਈ ਬੱਸ। ਤਸਵੀਰ : ਰਾਜਬੀਰ ਸਿੰਘ 05-11-2026
ਲਾਲੜੂ ,4 ਨਵੰਬਰ (ਰਾਜਬੀਰ ਸਿੰਘ) - ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪਿੰਡ ਆਲਮਗੀਰ ਕੱਟ ਨੇੜੇ ਇਕ ਤੇਲ ਟੈਂਕਰ ਨਾਲ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਡਬਲ ਡੈਕਰ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਦੀ ਉੱਪਰਲੀ ਸੀਟ ਤੋਂ ਹੇਠਾਂ ਸੜਕ ’ਤੇ ਡਿੱਗਣ ਕਾਰਨ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਛੇ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਲ ਟੈਂਕਰ ਆਲਮਗੀਰ ਕੱਟ ਤੋਂ ਯੂ-ਟਰਨ ਲੈ ਰਿਹਾ ਸੀ। ਲਾਲੜੂ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਰੀਬ 35 ਸਵਾਰੀਆਂ ਨਾਲ ਭਰੀ ਇਕ ਪ੍ਰਾਈਵੇਟ ਡਬਲ ਡੈਕਰ ਬੱਸ ਸ਼ਿਮਲਾ ਨੇੜਲੇ ਇਲਾਕੇ ਤੋਂ ਦਿੱਲੀ ਲਈ ਰਵਾਨਾ ਹੋਈ ਸੀ। ਜਦੋਂ ਬੱਸ ਲਾਲੜੂ ਪਾਰ ਕਰਕੇ ਆਲਮਗੀਰ ਕੱਟ ਨੇੜੇ ਪਹੁੰਚੀ ਤਾਂ ਉੱਥੇ ਇਕ ਤੇਲ ਟੈਂਕਰ ਯੂ-ਟਰਨ ਲੈ ਰਿਹਾ ਸੀ। ਇਸ ਦੌਰਾਨ ਬੱਸ ਦੀ ਟੈਂਕਰ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੀ ਉੱਪਰਲੀ ਸੀਟ ’ਤੇ ਸੁੱਤੀ ਪਈ ਇਕ ਸਵਾਰੀ ਬੱਸ ਦਾ ਸ਼ੀਸ਼ਾ ਟੁੱਟਣ ਕਾਰਨ ਉਹ ਹੇਠਾਂ ਸੜਕ ’ਤੇ ਜਾ ਡਿੱਗੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 50 ਸਾਲ ਤੋਂ ਵੱਧ ਦੱਸੀ ਜਾ ਰਹੀ ਹੈ, ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਦੀ ਲਾਸ਼ ਡੇਰਾਬੱਸੀ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਈ ਗਈ ਹੈ। ਇਸ ਹਾਦਸੇ ਵਿਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ 6 ਹੋਰ ਸਵਾਰੀਆ ਜ਼ਖ਼ਮੀ ਹੋ ਗਈਆਂ। ਇਨ੍ਹਾਂ ਵਿਚੋਂ ਕਈਆਂ ਨੂੰ ਡੇਰਾਬੱਸੀ ਸਿਵਲ ਹਸਪਤਾਲ ਵਿਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਹਾਦਸੇ ਤੋਂ ਬਾਅਦ ਬੱਸ ਵਿਚ ਸਵਾਰ ਹੋਰ ਯਾਤਰੀਆਂ ਨੂੰ ਉਨ੍ਹਾਂ ਦੇ ਸਾਮਾਨ ਸਮੇਤ ਦਿੱਲੀ ਜਾ ਰਹੀ ਇਕ ਹੋਰ ਬੱਸ ਰਾਹੀਂ ਮੰਜ਼ਿਲ ਵੱਲ ਰਵਾਨਾ ਕੀਤਾ ਗਿਆ। ਥਾਣਾ ਮੁਖੀ ਆਕਾਸ਼ਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਬੱਸ ਮਾਲਕ ਦੀ ਮਦਦ ਲਈ ਜਾ ਰਹੀ ਹੈ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲਾ ਦਰਜ ਕਰਨ ਸੰਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ ਚ ਦੀਵਾਲੀ ਦੇ ਸੰਬੰਧ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ ’ਚ ਨਵੇਂ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।