ਖਰੜ ਤੋਂ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਕਾਂਗਰਸੀ ਆਗੂ ਤੇ ਵਰਕਰ ਹੋਏ ਰਵਾਨਾ
ਖਰੜ, 4 ਨਵੰਬਰ (ਜੰਡਪੁਰੀ)-ਹਲਕਾ ਖਰੜ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਅਤੇ ਵਰਕਰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ‘ਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਕਮਲ ਕਿਸ਼ੋਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ।
ਅਜੀਤ ਡੈਸਕ
05-11-2026