05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਮੁਹਾਲੀ ਤੋਂ ਬੇਦੀ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ

ਐੱਸ. ਏ.

ਅਜੀਤ ਡੈਸਕ 05-11-2026
ਐੱਸ. ਏ. ਐੱਸ. ਨਗਰ, 4 ਨਵੰਬਰ (ਪ੍ਰੋ. ਅਵਤਾਰ ਸਿੰਘ)-ਕਾਂਗਰਸ ਪਾਰਟੀ ਦੀ ਸੰਗਰੂਰ ਰੈਲੀ ‘ਚ ਸ਼ਮੂਲੀਅਤ ਕਰਨ ਲਈ ਮੁਹਾਲੀ ਤੋਂ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਦਾ ਵੱਡਾ ਕਾਫ਼ਲਾ ਬੱਸਾਂ ਅਤੇ ਹੋਰਨਾਂ ਵਾਹਨਾਂ ਰਾਹੀਂ ਰਵਾਨਾ ਹੋਇਆ। ਇਸ ਕਾਫ਼ਲੇ ‘ਚ ਪਿੰਡਾਂ ਦੇ ਸਾਬਕਾ ਪੰਚ-ਸਰਪੰਚ, ਯੂਥ ਆਗੂ ਅਤੇ ਕਾਂਗਰਸ ਪਾਰਟੀ ਨਾਲ ਜੁੜੇ ਵੱਖ-ਵੱਖ ਅਹੁਦੇਦਾਰ ਸ਼ਾਮਿਲ ਸਨ। ਕਾਫ਼ਲੇ ਦੇ ਰਵਾਨਾ ਹੋਣ ਮੌਕੇ ਕੁਲਜੀਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਪੰਜਾਬ ਦੀ ਸਿਆਸਤ ‘ਚ ਇਕ ਅਹਿਮ ਮੋੜ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹਰ ਹਾਲਤ ‘ਚ ਬਣੇਗੀ ਕਿਉਂਕਿ ਕਾਂਗਰਸ ਦਾ ਟੀਚਾ ਸਿਰਫ਼ ਸੱਤਾ ਹਾਸਿਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ।
ਪਿਛਲੀ ਖ਼ਬਰ ਵਿਆਹੁਤਾ ਨੂੰ ਬੇਹੋਸ਼ ਕਰ ਕੇ ਜਬਰ-ਜਨਾਹ ਕਰਨ ਵਾਲੇ ਨੂੰ 10 ਸਾਲਾਂ ਦੀ ਕੈਦ ਤੇ 30 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਅਗਲੀ ਖ਼ਬਰ ਪਿੰਡ ਢਕੌਰਾਂ ਕਲਾਂ ਤੋਂ ਸੰਗਰੂਰ ਰੈਲੀ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।