ਕੰਮ ਵਾਲੀ ਥਾਂ ’ਤੇ ਜਿਨਸੀ ਸ਼ੋਸ਼ਣ ਤੋਂ ਬਚਾਅ ਲਈ ਚੰਡੀਗੜ੍ਹ ਪੁਲਿਸ ਵਲੋਂ ਵਿਸ਼ੇਸ਼ ਵਰਕਸ਼ਾਪ
ਚੰਡੀਗੜ੍ਹ, 5 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਹਫ਼ਤੇ ਦੇ ਡਾਇਮੰਡ ਜੁਬਲੀ ਸਮਾਗਮਾਂ ਤਹਿਤ ਮੰਗਲਵਾਰ ਨੂੰ ਮਹਿਲਾ ਪੁਲਿਸ ਥਾਣਾ ਸੈਕਟਰ-17 ਵਲੋਂ ਕੰਮ ਵਾਲੀ ਥਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸੰਬੰਧੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਸੈਕਟਰ-26 ਸਥਿਤ ਪੁਲਿਸ ਦੇ ਰੀਜਨਲ ਟ੍ਰੇਨਿੰਗ ਸੈਂਟਰ ਦੇ ਮਲਟੀਮੀਡੀਆ ਹਾਲ ਵਿਚ ਕਰਵਾਈ ਗਈ ਇਸ ਇਕ ਰੋਜ਼ਾ ਵਰਕਸ਼ਾਪ ’ਚ ਚੰਡੀਗੜ੍ਹ ਪੁਲਿਸ ਦੇ ਵੱਖ-ਵੱਖ ਥਾਣਿਆਂ ਅਤੇ ਯੂਨਿਟਾਂ ਦੇ 130 ਮਹਿਲਾ ਤੇ ਪੁਰਸ਼ ਪੁਲਿਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
06-11-2026