06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਚੰਡੀਗੜ੍ਹ ’ ਚ ਅਮਰੀਕਾ ਵਾਸੀ ਡਾ . ਕੁਲਵੰਤ ਗਿੱਲ ਦੀ ਪੁਸਤਕ ’ ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ, 5 ਨਵੰਬਰ (ਅਜਾਇਬ ਸਿੰਘ ਔਜਲਾ)-ਸਵਪਨ ਫਾਊਂਡੇਸ਼ਨ ਪਟਿਆਲਾ ਵਲੋਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਰਾਣੀ ਲਕਸ਼ਮੀ ਭਵਨ, ਸੈਕਟਰ-38, ਚੰਡੀਗੜ੍ਹ ਵਿਖੇ ਅਮਰੀਕਾ ਵਾਸੀ ਡਾ. ਕੁਲਵੰਤ ਗਿੱਲ ਦੀ ਕਿਤਾਬ ’ਹੈਲਥ ਇਜ਼ ਯੂਅਰ ਵੈਲਥ’ ’ਤੇ ਵਿਚਾਰ-ਚਰਚਾ ਕਰਵਾਈ ਗਈ।

ਅਜੀਤ ਡੈਸਕ 06-11-2026
ਚੰਡੀਗੜ੍ਹ, 5 ਨਵੰਬਰ (ਅਜਾਇਬ ਸਿੰਘ ਔਜਲਾ)-ਸਵਪਨ ਫਾਊਂਡੇਸ਼ਨ ਪਟਿਆਲਾ ਵਲੋਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਰਾਣੀ ਲਕਸ਼ਮੀ ਭਵਨ, ਸੈਕਟਰ-38, ਚੰਡੀਗੜ੍ਹ ਵਿਖੇ ਅਮਰੀਕਾ ਵਾਸੀ ਡਾ. ਕੁਲਵੰਤ ਗਿੱਲ ਦੀ ਕਿਤਾਬ ’ਹੈਲਥ ਇਜ਼ ਯੂਅਰ ਵੈਲਥ’ ’ਤੇ ਵਿਚਾਰ-ਚਰਚਾ ਕਰਵਾਈ ਗਈ। ਉਪਰੰਤ ਕਿਤਾਬ ਬਾਰੇ ਬੋਲਦਿਆਂ ਪ੍ਰਸਿੱਧ ਤੇ ਲੇਖਕ ਪ੍ਰੀਤਮ ਰੁਪਾਲ ਨੇ ਕਿਹਾ ਕਿ ਇਸ ਕਿਤਾਬ ਦੀ ਬਹੁਤ ਜ਼ਰੂਰਤ ਹੈ ਅਤੇ ਅੰਗਰੇਜ਼ੀ ਭਾਸ਼ਾ ਵਿਚ ਲਿਖੀ ਇਸ ਕਿਤਾਬ ਦਾ ਪੰਜਾਬੀ ਵਿਚ ਅਨੁਵਾਦ ਹੋਣਾ ਚਾਹੀਦਾ ਹੈ। ਕਿਤਾਬ ਦੀ ਲੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸੋਸ਼ਲ ਮੀਡੀਆ ’ਤੇ ਹਰ ਕੋਈ ਡਾਕਟਰ ਬਣਿਆ ਫਿਰਦਾ ਹੈ, ਅਜਿਹੇ ਵਿਚ ਇਸ ਕਿਤਾਬ ਵਿਚਲੀ ਭਰੋਸੇਯੋਗ ਜਾਣਕਾਰੀ ਲੋਕਾਂ ਨੂੰ ਸਹੀ ਸੇਧ ਦੇ ਸਕਦੀ ਹੈ। ਉਨ੍ਹਾਂ ਨੇ ਕਿਤਾਬ ਦੀ ਸਾਦੀ ਭਾਸ਼ਾ ਦੀ ਵੀ ਵਡਿਆਈ ਕੀਤੀ। ਉਪਰੰਤ ਉੱਘੇ ਸ਼ਾਇਰ ਤੇ ਚਿੰਤਕ ਹਰਵਿੰਦਰ ਸਿੰਘ ਚੰਡੀਗੜ੍ਹ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਹ ਇਕ ਵਿਲੱਖਣ ਉਪਰਾਲਾ ਹੈ। ਚਾਰੇ ਪਾਸੇ ਐਲੋਪੈਥੀ ਦੇ ਬੋਲਬਾਲੇ ਦੇ ਦੌਰ ਵਿਚ ਨੈਚਰੋਪੈਥੀ ਬਾਰੇ ਇਸ ਕਿਤਾਬ ਦਾ ਪ੍ਰਕਾਸ਼ਿਤ ਹੋਣਾ ਸਵਾਗਤਯੋਗ ਹੈ। ਉਨ੍ਹਾਂ ਕੁਝ ਸੁਝਾਅ ਦਿੰਦਿਆਂ ਕਿਹਾ ਕਿ ਕਿਤਾਬ ਵਿਚ ਹੋਰ ਵੀ ਬਹੁਤ ਕੁਝ ਜੋੜਿਆ ਜਾ ਸਕਦਾ ਹੈ। ਉਨ੍ਹਾਂ ਇਸ ਕਿਤਾਬ ਦਾ ਭਾਰਤ ਦੀਆਂ ਹੋਰ ਭਾਸ਼ਾਵਾਂ ਵਿਚ ਅਨੁਵਾਦ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਤੋਂ ਬਾਅਦ ਉੱਘੇ ਆਲੋਚਕ ਤੇ ਭਾਰਤੀ ਸਾਹਿਤ ਅਕਾਦਮੀ ਦੇ ਪੰਜਾਬੀ ਬੋਰਡ ਦੇ ਕਨਵੀਨਰ ਡਾ. ਰਵੇਲ ਸਿੰਘ ਨੇ ਲੇਖਕ ਨਾਲ ਜਾਣ-ਪਛਾਣ ਕਰਵਾਉਂਦਿਆਂ ਦੱਸਿਆ ਕਿ ਡਾ. ਗਿੱਲ ਨੇ ਪਹਿਲਾਂ ਟੈਕਸਟਾਈਲ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਅਤੇ ਬਾਅਦ ਵਿਚ ਕੰਪਿਊਟਰ ਸਾਇੰਸ ਦੇ ਖੇਤਰ ਵਿਚ ਆਏ। ਨੈਚਰੋਪੈਥੀ ਉਨ੍ਹਾਂ ਦਾ ਸ਼ੌਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਾਨ-ਫਿਕਸ਼ਨ ਸਾਹਿਤ ਦੀ ਵਧੇਰੇ ਲੋੜ ਹੈ। ਉਨ੍ਹਾਂ ਨੇ ਵੀ ਇਸ ਕਿਤਾਬ ਦਾ ਅਨੁਵਾਦ ਕਰਨ ਦੀ ਹਾਮੀ ਭਰੀ। ਇਸੇ ਦੌਰਾਨ ਉੱਘੇ ਲੇਖਕ ਤੇ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਚੇਅਰਮੈਨ ਡਾ. ਮਨਮੋਹਨ ਨੇ ਕਿਹਾ ਕਿ ਇਹ ਕਿਤਾਬ ਮੈਡੀਕਲ ਸਾਇੰਸ ਦੀ ਫੋਕ ਵਿਜ਼ਡਮ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਪਹਿਲਾਂ ਇਸ ਤਰ੍ਹਾਂ ਦੇ ਤਰੀਕਿਆਂ ਨਾਲ ਸਫ਼ਲ ਇਲਾਜ ਕੀਤਾ ਜਾਂਦਾ ਸੀ। ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਕੱਤਰ ਸੁਭਾਸ਼ ਭਾਸਕਰ ਨੇ ਸਮਾਗਮ ਵਿਚ ਸ਼ਾਮਿਲ ਹੋਏ ਸਾਰੇ ਮਹਿਮਾਨਾਂ ਲਈ ਰਸਮੀ ਧੰਨਵਾਦੀ ਸ਼ਬਦ ਕਹੇ। ਸਮੁੱਚੇ ਸਮਾਗਮ ਦਾ ਸੰਚਾਲਨ ਸਵਪਨ ਫਾਊਂਡੇਸ਼ਨ ਦੇ ਜਨਰਲ ਸਕੱਤਰ ਤੇ ਸ਼ਾਇਰ ਜਗਦੀਪ ਸਿੱਧੂ ਵਲੋਂ ਬਾਖੂਬੀ ਕੀਤਾ। ਇਸ ਮੌਕੇ ਆਲੋਚਕ ਡਾ. ਪ੍ਰਵੀਨ ਕੁਮਾਰ, ਡਾ. ਸੁਰਿੰਦਰ ਗਿੱਲ, ਜਸਪਾਲ ਫਿਰਦੌਸੀ, ਅਮਨਦੀਪ ਪੰਜਾਬੀ, ਮੇਜਰ ਸਿੰਘ ਤੋਂ ਇਲਾਵਾ ਚਰਨਜੀਤ ਬਾਠ, ਜਗਤਾਰ ਜੋਗ, ਸੁਖਵਿੰਦਰ ਸਿੱਧੂ, ਵਰਿੰਦਰ ਸਿੰਘ, ਪ੍ਰੋ. ਮੇਹਰ ਸਿੰਘ, ਡਾ. ਹਰਮੇਲ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਪਿੰਡ ਬਡਾਲੀ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ, ਬਿਊਟੀਸ਼ਨ ਕਿੱਟਾਂ ਅਤੇ ਸਿਖਲਾਈ ਸਰਟੀਫ਼ਿਕੇਟ ਵੰਡੇ ਅਗਲੀ ਖ਼ਬਰ ਕਾਂਗਰਸ ਦੀ ਸੰਗਰੂਰ ਰੈਲੀ ਨੇ ਉਡਾਈ ਵਿਰੋਧੀਆਂ ਦੀ ਨੀਂਦ-ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।