ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਂਅ’ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾਂ ਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਤਕਸੀਮ ਕੀਤੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਮਟਰਾਂ ਵਿਖੇ 169 ਤੇ ਪਿੰਡ ਬਠਲਾਣਾ ਵਿਖੇ 227 ਵਸਨੀਕਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਹੈ ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਵੰਡੇ ਜਾ ਰਹੇ ਹਨ। ਇਸ ਦੌਰਾਨ ਪਿੰਡ ਮਟਰਾਂ ਵਿਖੇ ਸਰਪੰਚ ਸਪਨਾ ਰਾਣੀ, ਅਵਤਾਰ ਸਿੰਘ, ਸੁਖਬੀਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ ਅਤੇ ਮੁਖਤਿਆਰ ਸਿੰਘ ਬਲਾਕ ਪ੍ਰਧਾਨ, ਜਦਕਿ ਪਿੰਡ ਬਠਲਾਣਾ ਵਿਖੇ ਸਰਪੰਚ ਹਰਪਾਲ ਸਿੰਘ, ਗੁਰਜੀਤ ਸਿੰਘ ਫ਼ੌਜੀ, ਬਲਕਾਰ ਸਿੰਘ ਨੰਬਰਦਾਰ, ਹਰਨੇਕ ਸਿੰਘ ਨੰਬਰਦਾਰ, ਮਾਸਟਰ ਅਮਰਜੀਤ ਸਿੰਘ ਅਤੇ ਵਜ਼ੀਰ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।