ਪਿੰਡ ਛੋਟੀ ਬੜੀ ਨੱਗਲ ਦੇ ਸਰਪੰਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ
ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਖਰੜ ਅੰਦਰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਛੋਟੀ ਬੜੀ ਨੱਗਲ ਦੇ ਮੌਜੂਦਾ ਸਰਪੰਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸਰਪੰਚ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦਾ ਰਿਹਾ ਹੈ।
ਅਜੀਤ ਡੈਸਕ
08-11-2026