08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵਲੋਂ ਭਲਕੇ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

ਐੱਸ. ਏ.

ਮੀਟਿੰਗ ਕਰਦੇ ਹੋਏ ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਕਲਸੀ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜ੍ਹਾ, ਬਲਵਿੰਦਰ ਸਿੰਘ ਕਲਸੀ, ਬਲਵਿੰਦਰ ਸਿੰਘ ਸਮੇਤ ਹੋਰ ਪ੍ਰਬੰਧਕ। ਅਜੀਤ ਤਸਵੀਰ 08-11-2026
ਐੱਸ. ਏ. ਐੱਸ. ਨਗਰ, 7 ਨਵੰਬਰ (ਪ੍ਰੋ. ਅਵਤਾਰ ਸਿੰਘ)-ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਮੁਹਾਲੀ ਵਲੋਂ ਰਾਮਗੜ੍ਹੀਆ ਸਭਾ ਮੁਹਾਲੀ, ਦੀ ਭਾਈ ਲਾਲੋ ਕੋਆਪ੍ਰੇਟਿਵ ਐੱਨ. ਏ. ਟੀ. ਐਂਡ ਸੀ. ਸੁਸਾਇਟੀ ਲਿਮਟਿਡ, ਦਸਮੇਸ਼ ਵੈੱਲਫ਼ੇਅਰ ਕੌਂਸਲ ਤੇ ਗੁਰੂ ਰਾਮਦਾਸ ਵੈੱਲਫ਼ੇਅਰ ਸੁਸਾਇਟੀ ਦੇ ਸਹਿਯੋਗ ਨਾਲ 9 ਨਵੰਬਰ ਨੂੰ ਰਾਮਗੜ੍ਹੀਆ ਭਵਨ ਫੇਜ਼-3ਬੀ1 ਮੁਹਾਲੀ ਵਿਖੇ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਦੀਦਾਰ ਸਿੰਘ ਕਲਸੀ ਪ੍ਰਧਾਨ ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਮੁਹਾਲੀ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ, ਜਿਸ ‘ਚ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਜਨਰਲ ਸਕੱਤਰ ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ ਤੇ ਮੈਨੇਜਰ ਗੁਰਬਚਨ ਸਿੰਘ ਨੇ ਸ਼ਿਰਕਤ ਕਰਦੇ ਹੋਏ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਸਮਾਗਮ ਨੂੰ ਮੁੱਖ ਰੱਖਦੇ ਹੋਏ 7 ਨਵੰਬਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ 9 ਨਵੰਬਰ ਨੂੰ ਸਵੇਰੇ 8 ਵਜੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਦੌਰਾਨ ਸਵੇਰੇ 9 ਵਜੇ ਤੋਂ ਲੈ ਕੇ 1 0 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਵੇਰੇ 10 ਵਜੇ ਤੋਂ ਲੈ ਕੇ 11 ਵਜੇ ਤੱਕ ਇਸਤਰੀ ਸਤਿਸੰਗ ਜਥਾ ਰਾਮਗੜ੍ਹੀਆ ਸਭਾ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ, ਜਦਕਿ 11 ਵਜੇ ਤੋਂ ਲੈ ਕੇ 11.30 ਵਜੇ ਤੱਕ ਭਾਈ ਬਲਿਹਾਰ ਸਿੰਘ ਹੈੱਡ ਗ੍ਰੰਥੀ ਰਾਮਗੜ੍ਹੀਆ ਸਭਾ ਵਲੋਂ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ 11.30 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਵਲੋਂ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਐਚ. ਪੀ. ਵਲੋਂ ਓਮਨੀਬੁੱਕ 5 ਤੇ ਪ੍ਰੋਬੁੱਕ 4 ਜੀ2ਆਈਐੱਸ ਪੇਸ਼ ਅਗਲੀ ਖ਼ਬਰ ਪਿੰਡ ਛੋਟੀ ਬੜੀ ਨੱਗਲ ਦੇ ਸਰਪੰਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।