08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ ਨਹੀਂ ਰਹੇ

ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਇਲਾਕੇ ਦੇ ਸੀਨੀਅਰ ਆਗੂ ਤੇ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ (80) ਆਪਣੀ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਤਿਊੜ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।

ਅਜੀਤ ਡੈਸਕ 08-11-2026
ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਇਲਾਕੇ ਦੇ ਸੀਨੀਅਰ ਆਗੂ ਤੇ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ (80) ਆਪਣੀ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਤਿਊੜ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਕਮਲਜੀਤ ਸਿੰਘ ਤੇ ਗੁਰਦੀਪ ਸਿੰਘ ਹੁੰਦਲ ਵਲੋਂ ਦਿਖਾਈ ਗਈ। ਇਸ ਮੌਕੇ ਅਕਾਲੀ ਆਗੂ ਸਾਹਿਬ ਸਿੰਘ ਬਡਾਲੀ, ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸਮਾਜ ਸੇਵੀ ਰਵਿੰਦਰ ਸਿੰਘ ਵਜੀਦਪੁਰ, ਯੂਥ ਅਕਾਲੀ ਆਗੂ ਹਰਜਿੰਦਰ ਸਿੰਘ ਮੁੰਧੋਂ, ਕਾਂਗਰਸੀ ਆਗੂ ਗਿਆਨ ਸਿੰਘ ਘੰਡੌਲੀ, ਸਾਬਕਾ ਸੰਮਤੀ ਮੈਂਬਰ ਨਰਿੰਦਰ ਸਿੰਘ ਢਕੌਰਾਂ, ਯੂਥ ਆਗੂ ਸੁਰਿੰਦਰ ਸਿੰਘ ਤਿਊੜ ਅਤੇ ਸਾਬਕਾ ਸਰਪੰਚ ਹਰਜੀਤ ਸਿੰਘ ਮਾਣਕਪੁਰ ਸਮੇਤ ਵੱਡੀ ਗਿਣਤੀ ਇਲਾਕੇ ਦੇ ਲੋਕ ਹਾਜ਼ਰ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵ. ਰਾਮ ਸਿੰਘ ਹੁੰਦਲ ਨਮਿਤ ਸ਼ਰਧਾਂਜਲੀ ਸਮਾਗਮ 11 ਨਵੰਬਰ ਨੂੰ ਗੁਰਦੁਆਰਾ ਅਕਾਲਗੜ੍ਹ ਸਾਹਿਬ ਪਿੰਡ ਤਿਊੜ (ਨਿਊ ਚੰਡੀਗੜ੍ਹ) ਵਿਖੇ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਦੇ ਵਿਚਕਾਰ ਹੋਵੇਗਾ। 07 ਐਮਓਐਚ 07
ਪਿਛਲੀ ਖ਼ਬਰ ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਦੇ ਬੋਰਡ ਕੂੜੇ ਦੇ ਢੇਰ ’ਚ ਸੁੱਟਣ ’ਤੇ ਭੜਕੇ ਡਾ. ਸੰਨੀ ਸਿੰਘ ਆਹਲੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।