ਵਿਦਿਆਰਥੀਆਂ ਨੇ ਨਵੀਨਤਾਕਾਰੀ ਤੇ ਅਗਾਂਹਵਧੂ ਮਾਡਲ ਕੀਤੇ ਪੇਸ਼
ਚੰਡੀਗੜ੍ਹ, 7 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਸੇਂਟ ਜ਼ੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਵਿਗਿਆਨ ਤੇ ਕਾਮਰਸ ਪ੍ਰਦਰਸ਼ਨੀ ਦੌਰਾਨ ਆਪਣੀ ਪ੍ਰਤਿਭਾ ਅਤੇ ਨਵੀਨਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਮੌਕੇ ਬੱਚਿਆਂ ਦੀ ਉੱਦਮੀ ਸਮਰੱਥਾ ਦੇਖ ਕੇ ਮਾਪਿਆਂ ਨੇ ਉਨ੍ਹਾਂ ਦਾ ਉਤਸ਼ਾਹ ਵਧਾਇਆ।
ਵਿਦਿਆਰਥੀਆਂ ਵਲੋਂ ਵਿਗਿਆਨ ਤੇ ਕਾਮਰਸ ਸੰਬੰਧੀ ਲਾਈ ਪ੍ਰਦਰਸ਼ਨੀ ਦੇਖਦੇ ਹੋਏ ਮਾਪੇ। ਤਸਵੀਰ : ਗੁਰਿੰਦਰ ਸਿੰਘ
08-11-2026