10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ’ ਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੀ ਜਾਵੇ - ਅਮਲਾਲਾ

ਡੇਰਾਬੱਸੀ, 9 ਨਵੰਬਰ (ਰਣਬੀਰ ਸਿੰਘ ਪੜ੍ਹੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦਿਹਾਂਤ ਮਗਰੋਂ ਉਨ੍ਹਾਂ ਨੂੰ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਲਈ ਪੈਰੋਲ ‘ਤੇ ਰਿਹਾਅ ਕਰਨ ਦੀ ਮੰਗ ਉੱਠ ਰਹੀ ਹੈ। ਇਸ ਬਾਬਤ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੇਦੀ ਦੇ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਭਾਈ ਹਰਪ੍ਰੀਤ ਸਿੰਘ ਅਮਲਾਲਾ ਨੇ ਕਿਹਾ ਕਿ ਪਰਿਵਾਰ ‘ਚ ਵਾਪਰੇ ਇਸ ਦੁੱਖਦਾਈ ਘਟਨਾਕ੍ਰਮ ਦੇ ਮੱਦੇਨਜ਼ਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮਨੁੱਖੀ ਤੇ ਪਰਿਵਾਰਕ ਆਧਾਰ ‘ਤੇ ਅੰਤਿਮ ਰਸਮਾਂ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਅਜੀਤ ਡੈਸਕ 10-11-2026
ਡੇਰਾਬੱਸੀ, 9 ਨਵੰਬਰ (ਰਣਬੀਰ ਸਿੰਘ ਪੜ੍ਹੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦਿਹਾਂਤ ਮਗਰੋਂ ਉਨ੍ਹਾਂ ਨੂੰ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਲਈ ਪੈਰੋਲ ‘ਤੇ ਰਿਹਾਅ ਕਰਨ ਦੀ ਮੰਗ ਉੱਠ ਰਹੀ ਹੈ। ਇਸ ਬਾਬਤ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੇਦੀ ਦੇ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਭਾਈ ਹਰਪ੍ਰੀਤ ਸਿੰਘ ਅਮਲਾਲਾ ਨੇ ਕਿਹਾ ਕਿ ਪਰਿਵਾਰ ‘ਚ ਵਾਪਰੇ ਇਸ ਦੁੱਖਦਾਈ ਘਟਨਾਕ੍ਰਮ ਦੇ ਮੱਦੇਨਜ਼ਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮਨੁੱਖੀ ਤੇ ਪਰਿਵਾਰਕ ਆਧਾਰ ‘ਤੇ ਅੰਤਿਮ ਰਸਮਾਂ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਭਾਈ ਅਮਲਾਲਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਪਿਛਲੇ ਕਰੀਬ 15 ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਦੇ ਸੰਪਰਕ ‘ਚ ਰਹਿੰਦੇ ਸਨ, ਜਦਕਿ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਦਾਦੀ ਦੀ ਸਿਹਤ ਸੰਬੰਧੀ ਲਗਾਤਾਰ ਜਾਣਕਾਰੀ ਦਿੰਦੇ ਆ ਰਹੇ ਸਨ। ਹੁਣ ਦਾਦੀ ਦੇ ਦਿਹਾਂਤ ਮਗਰੋਂ ਪਰਿਵਾਰ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਗਈ ਹੈ।
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਨੂੰ ਪ੍ਰਵਾਨ ਹੈ ਜਾਅਲੀ ਡਿਗਰੀਆਂ - ਮਾਵੀ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਐੱਸ . ਡੀ . ਐੱਮ . ਦਫ਼ਤਰ ਖਰੜ ਅੱਗੇ ਰੋਸ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।