10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੈਰਿਟ ਦੀ ਥਾਂ ਕਥਿਤ ਬੇਨਿਯਮੀਆਂ ਨੇ ਘੇਰੀ ਪੀ . ਸੀ . ਐੱਸ . ਚੋਣ ਪ੍ਰਕਿਰਿਆ - ਤਰੁਣ ਚੁੱਘ

ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ.

ਅਜੀਤ ਡੈਸਕ 10-11-2026
ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਦੀ ਪੀ. ਸੀ. ਐੱਸ. ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਭਾਜਪਾ ਦੇ ਕੌਮੀ ਮੁੱਖ ਦਫ਼ਤਰ ਇੰਚਾਰਜ ਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਮੈਰਿਟ ਦੀ ਥਾਂ ਕਥਿਤ ਬੇਨਿਯਮੀਆਂ ਨੇ ਭਰਤੀ ਪ੍ਰਕਿਰਿਆ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਤੇ ਹੋਣਹਾਰ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਨੂੰ ਇਸ ਮਾਮਲੇ ਵਿਚ ਆਪਣੀ ਜਵਾਬਦੇਹੀ ਤੈਅ ਕਰਨੀ ਪਵੇਗੀ। ਤਰੁਣ ਚੁਘ ਨੇ ਪੀ. ਸੀ. ਐੱਸ. ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਕਈ ਗੰਭੀਰ ਸਵਾਲ ਉਠਾਉਂਦਿਆਂ ਪੁੱਛਿਆ ਕਿ ਆਖ਼ਿਰ ਅਜਿਹਾ ਕਿਵੇਂ ਸੰਭਵ ਹੋਇਆ ਕਿ ਇਕੋ ਲੜੀ ਵਿਚ ਲਗਾਤਾਰ 86 ਰੋਲ ਨੰਬਰਾਂ ਵਾਲੇ ਉਮੀਦਵਾਰ ਚੁਣੇ ਗਏ? ਇਕੋ ਪ੍ਰੀਖਿਆ ਕੇਂਦਰ ਦੇ ਇਕੋ ਕਮਰੇ ਵਿਚੋਂ 10 ਉਮੀਦਵਾਰਾਂ ਦੀ ਚੋਣ ਹੋਣ ਦਾ ਮਾਮਲਾ ਵੀ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰਦਾ ਹੈ। ਤਰੁਣ ਚੁਘ ਨੇ ਦੱਸਿਆ ਕਿ ਉਨ੍ਹਾਂ ਨੇ ਪੀ. ਸੀ. ਐੱਸ. ਪ੍ਰੀਖਿਆ ਦੇ ਨਤੀਜਿਆਂ ਤੋਂ ਪ੍ਰਭਾਵਿਤ ਉਮੀਦਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਸਬੰਧੀ ਇਕ ਲਿਖਤੀ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ। ਪੀੜਤ ਉਮੀਦਵਾਰਾਂ ਦੀ ਮੁੱਖ ਮੰਗ ਹੈ ਕਿ ਸਮੁੱਚੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਵਿਵਾਦਾਂ ਵਿਚ ਘਿਰੀ ਪ੍ਰੀਖਿਆ ਪ੍ਰਕਿਰਿਆ ਦੀ ਸਮੀਖਿਆ ਕਰਨ ਤੋਂ ਬਾਅਦ ਪ੍ਰੀਖਿਆ ਦੁਬਾਰਾ ਕਰਵਾਈ ਜਾਵੇ। ਚੁੱਘ ਨੇ ਐਲਾਨ ਕੀਤਾ ਕਿ ਉਹ ਵਿਦਿਆਰਥੀਆਂ ਵਲੋਂ ਸੌਂਪਿਆ ਗਿਆ ਮੰਗ ਪੱਤਰ ਅਤੇ ਉਨ੍ਹਾਂ ਦੀਆਂ ਮੰਗਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਰੱਖਣਗੇ। ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਵੀ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ।
ਪਿਛਲੀ ਖ਼ਬਰ ਦੀਵਾਲੀ ਮੌਕੇ ਪਟਾਕਿਆਂ ਰਾਹੀਂ ਸ਼ੋਰ ਪ੍ਰਦੂਸ਼ਣ ਬਣਿਆ ਮਾਨਸਿਕ ਦੀਵਾਲੀਏਪਨ ਦਾ ਪ੍ਰਗਟਾਵਾ ਅੱਧੀ ਰਾਤ ਤੱਕ ਕੰਨ ਪਾੜ੍ਹਵੀਆਂ ਆ... ਅਗਲੀ ਖ਼ਬਰ ਸਰਹਿੰਦ-ਸਹਿਰਸਾ ਤੇ ਚੰਡੀਗੜ੍ਹ-ਕਟਿਹਾਰ ਦਰਮਿਆਨ ਚੱਲਣਗੀਆਂ ਦੋਵੇ ਵਿਸ਼ੇਸ਼ ਰੇਲ ਗੱਡੀਆਂ, ਅੰਬਾਲਾ ਛਾਉਣੀ ਸਟੇਸ਼ਨ ’ਤੇ ਮਿਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।