11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਰਤ ਦੇ ਪਹਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ 10ਵੇਂ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ, 10 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਸਮਰਪਣ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਬਹਾਦਰੀ ਦੀਆਂ ਕਹਾਣੀਆਂ, ਫ਼ੌਜ ਦਾ ਸ਼ਾਨਦਾਰ ਇਤਿਹਾਸ ਤੇ ਦੇਸ਼ ਨੂੰ ਵਾਪਸ ਦੇਣ ਦੀ ਭਾਵਨਾ ਆਧਾਰਤ ਤਿੰਨ ਦਿਨਾਂ 10ਵਾਂ ਮਿਲਟਰੀ ਲਿਟਰੇਚਰ ਫ਼ੈਸਟੀਵਲ (ਫ਼ੌਜੀ ਸਾਹਿਤ ਸਮਾਗਮ) 13 ਤੋਂ 15 ਨਵੰਬਰ ਨੂੰ ਲੇਕ ਕਲੱਬ (ਸੁਖਨਾ ਝੀਲ) ਚੰਡੀਗੜ੍ਹ ’ਚ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਰਨਗੇ, ਜਦਕਿ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਮੁੱਖ ਭਾਸ਼ਨ ਦੇਣਗੇ।

ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਸਮਰਪਣ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਬਹਾਦਰੀ ਦੀਆਂ ਕਹਾਣੀਆਂ, ਫ਼ੌਜ ਦਾ ਸ਼ਾਨਦਾਰ ਇਤਿਹਾਸ ਤੇ ਦੇਸ਼ ਨੂੰ ਵਾਪਸ ਦੇਣ ਦੀ ਭਾਵਨਾ ਆਧਾਰਤ ਤਿੰਨ ਦਿਨਾਂ 10ਵਾਂ ਮਿਲਟਰੀ ਲਿਟਰੇਚਰ ਫ਼ੈਸਟੀਵਲ (ਫ਼ੌਜੀ ਸਾਹਿਤ ਸਮਾਗਮ) 13 ਤੋਂ 15 ਨਵੰਬਰ ਨੂੰ ਲੇਕ ਕਲੱਬ (ਸੁਖਨਾ ਝੀਲ) ਚੰਡੀਗੜ੍ਹ ’ਚ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਰਨਗੇ, ਜਦਕਿ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਮੁੱਖ ਭਾਸ਼ਨ ਦੇਣਗੇ। ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮਿਲਟਰੀ ਲਿਟਰੇਚਰ ਫ਼ੈਸਟੀਵਲ ਕਮੇਟੀ ਦੇ ਚੇਅਰਮੈਨ ਲੈਫ਼ਟੀਨੈਂਟ ਜਨਰਲ ਟੀ. ਐਸ. ਸ਼ੇਰਗਿੱਲ ਨੇ ਦੱਸਿਆ ਇਹ ਪ੍ਰੋਗਰਾਮ ਪੰਜਾਬ ਸਰਕਾਰ, ਚੰਡੀਮੰਦਰ ਛਾਉਣੀ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਰਹਿਣ ਵਾਲੇ ਪਹਿਲੇ ਭਾਰਤੀ ਪੁਲਾੜ ਯਾਤਰੀ, ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ‘ਭਾਰਤ ਦੀ ਹਵਾਈ ਅਤੇ ਪੁਲਾੜ ਸ਼ਕਤੀ ਵਿਚ ਨਵੀਂ ਸਰਹੱਦ’ ਵਿਸ਼ੇ ’ਤੇ ਭਾਸ਼ਨ ਦੇਣਗੇ। 10ਵੇਂ ਮਿਲਟਰੀ ਲਿਟਰੇਚਰ ਫ਼ੈਸਟੀਵਲ ਦਾ ਮੁੱਖ ਉਦੇਸ਼ ਪੰਜਾਬ ਅਤੇ ਦੇਸ਼ ਦੇ ਨੌਜਵਾਨਾਂ ਨੂੰ ਫ਼ੌਜ ਦੇ ਬਾਰੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਫ਼ੌਜ ਦੇ ਸ਼ਾਨਦਾਰ ਇਤਿਹਾਸ, ਸੈਨਿਕਾਂ ਦੀਆਂ ਕੁਰਬਾਨੀਆਂ ਤੇ ਰਾਸ਼ਟਰੀ ਸੇਵਾ ਬਾਰੇ ਪ੍ਰੇਰਿਤ ਕਰਨਾ ਹੈ। ਸਮਾਗਮ ’ਚ ਦੇਸ਼ ਭਰ ਤੋਂ ਹਜ਼ਾਰਾਂ ਨੌਜਵਾਨ, ਵਿਦਿਆਰਥੀ, ਫ਼ੌਜੀ ਅਧਿਕਾਰੀ, ਸਾਬਕਾ ਸੈਨਿਕ, ਲੇਖਕ ਅਤੇ ਫ਼ੌਜੀ ਇਤਿਹਾਸ ਵਿਚ ਦਿਲਚਸਪੀ ਰੱਖਣ ਵਾਲੇ ਲੋਕ ਹਿੱਸਾ ਲੈਣਗੇ। ਮਿਲਟਰੀ ਲਿਟਰੇਚਰ ਫ਼ੈਸਟੀਵਲ ਕਮੇਟੀ ਦੇ ਚੇਅਰਮੈਨ ਲੈਫ਼ਟੀਨੈਂਟ ਜਨਰਲ ਟੀ. ਐਸ. ਸ਼ੇਰਗਿੱਲ ਨੇ ਦੱਸਿਆ ਕਿ ਪਿਛਲੇ ਨੌਂ ਸਾਲਾਂ ਦੌਰਾਨ ਇਸ ਸਮਾਗਮ ਨੂੰ ਨੌਜਵਾਨਾਂ ਤੇ ਆਮ ਲੋਕਾਂ ਦੋਵਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਵੱਖ-ਵੱਖ ਸਮਾਗਮਾਂ ਵਿਚ ਫ਼ੌਜੀ ਅਧਿਕਾਰੀ, ਲੇਖਕ, ਸਿੱਖਿਆ ਸ਼ਾਸਤਰੀ, ਵਿਦਿਆਰਥੀ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰ ਆਪਣੇ ਵਿਚਾਰ ਸਾਂਝੇ ਕਰਨਗੇ ਜਦਕਿ ਫ਼ੌਜੀ ਇਤਿਹਾਸ, ਰਾਸ਼ਟਰੀ ਸੁਰੱਖਿਆ, ਯੁੱਧ ਰਣਨੀਤੀ, ਸੈਨਿਕ ਅਨੁਭਵਾਂ ਅਤੇ ਰਾਸ਼ਟਰੀ ਰੱਖਿਆ ਨਾਲ ਸੰਬੰਧਤ ਵੱਖ-ਵੱਖ ਵਿਸ਼ਿਆਂ ’ਤੇ ਪੈਨਲ ਚਰਚਾਵਾਂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 25 ਤੋਂ ਵੱਧ ਛੋਟੀਆਂ ਫ਼ਿਲਮਾਂ ਰਾਹੀਂ ਭਾਰਤੀ ਫ਼ੌਜੀਆਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਪ੍ਰਦਰਸ਼ਿਤ ਕਰਨਗੀਆਂ ਅਤੇ ਹਥਿਆਰਾਂ ਦੀ ਸ਼ਾਨਦਾਰ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਦਰਸ਼ਕ ਮੁਫ਼ਤ ਵਿਚ ਇਸ ਸਮਾਗਮ ਦਾ ਆਨੰਦ ਮਾਣ ਸਕਦੇ ਹਨ।
ਪਿਛਲੀ ਖ਼ਬਰ ਸ਼ੀਤਲਾ ਮਾਤਾ ਮੈਡੀਕਲ ਕਾਲਜ ਵਿਚ ਆਯੁਸ਼ਮਾਨ ਲਾਭਪਾਤਰੀਆਂ ਤੇ ਘੱਟ ਆਮਦਨ ਪਰਿਵਾਰਾਂ ਨੂੰ ਮਿਲੇਗੀ ਇਲਾਜ ਸਬਸਿਡੀ , ਹੋਵੇਗਾ ਕ... ਅਗਲੀ ਖ਼ਬਰ ਨਾਭਾ ਸਾਹਿਬ ਨੇੜੇ ਕਮਰਸ਼ੀਅਲ ਪ੍ਰਾਜੈਕਟ ਵਿਚ ਚੋਰੀ , 4 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।