14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਸ਼ਕਤ ਬਾਲ ਉਤਸਵ ਦੇ ਨਾਟਕ ਮੁਕਾਬਲੇ ਵਿਚ ਗੁਰੂ ਗੋਬਿੰਦ ਸਿੰਘ ਸਕੂਲ ਦੀਆਂ ਟੀਮਾਂ ਨੇ ਜਿੱਤੇ ਪੁਰਸਕਾਰ

ਚੰਡੀਗੜ੍ਹ, 13 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸਿੱਖਿਆ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਸਸ਼ਕਤ ਬਾਲ ਉਤਸਵ 4 ਦੇ ਤਹਿਤ ਕਰਵਾਏ ਗਏ ਨਾਟਕ ਮੁਕਾਬਲੇ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ 35 ਬੀ ਦੀਆਂ ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਨੇ ਪੁਰਸਕਾਰ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਦੋਵੇਂ ਟੀਮਾਂ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਅਦਾਕਾਰੀ, ਪ੍ਰਭਾਵਸ਼ਾਲੀ ਮੰਚ ਪੇਸ਼ਕਾਰੀ, ਆਤਮ-ਵਿਸ਼ਵਾਸ ਤੇ ਟੀਮ ਵਰਕ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।

ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸਿੱਖਿਆ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਸਸ਼ਕਤ ਬਾਲ ਉਤਸਵ 4 ਦੇ ਤਹਿਤ ਕਰਵਾਏ ਗਏ ਨਾਟਕ ਮੁਕਾਬਲੇ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ 35 ਬੀ ਦੀਆਂ ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਨੇ ਪੁਰਸਕਾਰ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਦੋਵੇਂ ਟੀਮਾਂ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਅਦਾਕਾਰੀ, ਪ੍ਰਭਾਵਸ਼ਾਲੀ ਮੰਚ ਪੇਸ਼ਕਾਰੀ, ਆਤਮ-ਵਿਸ਼ਵਾਸ ਤੇ ਟੀਮ ਵਰਕ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਸਮਾਜਿਕ ਮੁੱਦਿਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦਿਆਂ ਇੱਕ ਮਹੱਤਵਪੂਰਨ ਅਤੇ ਸਕਾਰਾਤਮਕ ਸੰਦੇਸ਼ ਦੇਣ ਦਾ ਉਪਰਾਲਾ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਪ੍ਰੀਤਿੰਦਰ ਕੌਰ ਨੇ ਦੋਵੇਂ ਟੀਮਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ, ਟੀਮ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ।
ਪਿਛਲੀ ਖ਼ਬਰ ‘ ਏਕ ਸਾਥ ਸੇਵਾ ਗਰੁੱਪ ’ ਨੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਅੱਜ ਅਗਲੀ ਖ਼ਬਰ ਵਧੇਰੇ ਦੁੱਧ ਉਤਪਾਦਨ ਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ-ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।