ਖਰੜ ਦੇ ਲੋਕ ਹੁਣ ਜਵਾਬਦੇਹੀ, ਪਾਰਦਰਸ਼ਤਾ ਤੇ ਜ਼ਮੀਨੀ ਪੱਧਰ ’ਤੇ ਵਿਕਾਸ ਚਾਹੁੰਦੇ-ਵਿਨੀਤ ਜੋਸ਼ੀ
ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਹਲਕਾ ਖਰੜ ਤੋਂ ਹਰ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰ ਬਦਲ ਕੇ ‘ਆਪ’ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ, ਬੇਤਰਤੀਬੇ ਵਿਕਾਸ ਨਾਲ ਖਰੜ ਦੇ ਨਕਸ਼ੇ ਨੂੰ ਬਦਲਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾ ਸਕਣ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਟੇਟ ਮੀਡੀਆ ਹੈੱਡ ਤੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ‘ਆਪ’ ਦੇ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਦੀ ਥਾਂ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਬਣਾਏ ਜਾਣ ’ਤੇ ਟਿੱਪਣੀ ਕਰ ਰਹੇ ਸਨ।
ਅਜੀਤ ਡੈਸਕ
14-11-2026