ਗ਼ੈਰ - ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ , ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ - ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ ’ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇਕ ਪੋਕਲੇਨ ਮਸ਼ੀਨ ਅਤੇ ਇਕ ਟਿੱਪਰ ਨੂੰ ਮੌਕੇ ’ਤੇ ਕਾਬੂ ਕੀਤਾ।
ਅਜੀਤ ਡੈਸਕ
14-11-2026