18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸੁਖਨਾ ਕਾਲੋਨੀ ’ਚ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਜ਼ੀਰਕਪੁਰ, 17 ਨਵੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵਾਰਡ ਨੰ. 15 ਅਧੀਨ ਆਉਂਦੀ ਸੁਖਨਾ ਕਾਲੋਨੀ ‘ਚ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ।

ਅਜੀਤ ਡੈਸਕ 18-11-2026
ਜ਼ੀਰਕਪੁਰ, 17 ਨਵੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵਾਰਡ ਨੰ. 15 ਅਧੀਨ ਆਉਂਦੀ ਸੁਖਨਾ ਕਾਲੋਨੀ ‘ਚ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਤੇ ਕੌਂਸਲਰ ਸੁਨੀਲ ਚੌਧਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਸੁਖਨਾ ਕਾਲੋਨੀ ਦੇ ਰਸਤੇ ਲੰਮੇ ਸਮੇਂ ਤੋਂ ਖਸਤਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਕਾਲੋਨੀ ਵਾਸੀਆਂ ਦੀਆਂ ਪੁਰਾਣੀਆਂ ਤੇ ਪ੍ਰਮੁੱਖ ਮੰਗਾਂ ‘ਚੋਂ ਇਕ ਸੀ। ਲੋਕਾਂ ਵਲੋਂ ਉਨ੍ਹਾਂ ਦੇ ਧਿਆਨ ‘ਚ ਲਿਆਂਦੀ ਗਈ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਦਿਆਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਛੇਤੀ ਹੀ ਵਾਰਡ ਦੀਆਂ ਸਾਰੀਆਂ ਲੁੱਕ ਵਾਲੀਆਂ ਸੜਕਾਂ ਦਾ ਨਿਰਮਾਣ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਦੇ ਹਰੇਕ ਵਾਰਡ ‘ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾ ਟੀਚਾ 20 ਦਸੰਬਰ ਤੋਂ ਪਹਿਲਾਂ ਪੂਰੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਨਿਰਮਾਣ ਕਰਵਾ ਕੇ ਲੋਕਾਂ ਨੂੰ ਸਮਰਪਿਤ ਕਰਨਾ ਹੈ। ਰੰਧਾਵਾ ਨੇ ਦੱਸਿਆ ਕਿ ਸੁਖਨਾ ਕਾਲੋਨੀ ਦੀ ਇਹ ਸੜਕ ਸਿਰਫ਼ ਸਥਾਨਕ ਲੋਕਾਂ ਲਈ ਹੀ ਨਹੀਂ ਸਗੋਂ ਗਾਜ਼ੀਪੁਰ ਤੋਂ ਲੈ ਕੇ ਢਕੌਲੀ ਤੱਕ ਦੇ ਵੱਡੇ ਇਲਾਕੇ ਨੂੰ ਆਪਸ ‘ਚ ਜੋੜਨ ਲਈ ਵੀ ਅਹਿਮ ਭੂਮਿਕਾ ਨਿਭਾਏਗੀ। ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ‘ਚ ਸਹੂਲਤ ਅਤੇ ਲੰਮੇ ਸਮੇਂ ਤੋਂ ਪੇਸ਼ ਆ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ।
ਪਿਛਲੀ ਖ਼ਬਰ ਕਾਗਜ਼ਾਂ ’ਚ ਝੋਨੇ ਦੀ ਖ਼ਰੀਦ ਤੇ ਢੋਆ-ਢੁਆਈ ਦੇ ਦਾਅਵਿਆਂ ਦੀ ਹੋਵੇ ਜਾਂਚ-ਲਖਵਿੰਦਰ ਸਿੰਘ ਮੋਮੀ ਅਗਲੀ ਖ਼ਬਰ ਡੰਪਿੰਗ ਗਰਾਊਂਡ ’ਚ ਕੂੜੇ ਦੇ ਪਹਾੜ ਹੇਠ ਖੜ੍ਹੀਆਂ 25 ਲੱਖ ਦੀਆਂ ਟ੍ਰੌਮਲ ਮਸ਼ੀਨਾਂ ਬਣੀਆਂ ਕਬਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।