21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਡੀ. ਸੀ. ਅਦਿੱਤਿਆ ਡਚਲਵਾਲ ਵਲੋਂ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਐੱਸ. ਏ.

ਅਜੀਤ ਡੈਸਕ 21-11-2026
ਐੱਸ. ਏ. ਐੱਸ. ਨਗਰ, 20 ਨਵੰਬਰ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਪ੍ਰਮੁੱਖ ਲੋਕ ਭਲਾਈ ਸਕੀਮਾਂ ਦੀ ਭੌਤਿਕ ਅਤੇ ਵਿੱਤੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਬੀਰ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ. ਈ. ਓ. ਨਿਧੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀ ਅਤੇ ਸੰਬੰਧਿਤ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਵਿਭਾਗਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡੀ. ਸੀ. ਨੇ ਸਮੂਹ ਸੰਬੰਧਿਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ, ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ, ਬਕਾਇਆ ਵਰਤੋਂ ਸਰਟੀਫ਼ਿਕੇਟ (ਯੂ. ਸੀ.) ਜਮ੍ਹਾਂ ਕਰਵਾਉਣ ਤੇ ਨਿਰਧਾਰਤ ਟੀਚਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਸਾਰੇ ਕੰਮ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਤੇ ਤਕਨੀਕੀ ਨਿਯਮਾਂ ਅਨੁਸਾਰ ਕੀਤੇ ਜਾਣ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ, ਜਵਾਬਦੇਹੀ ਅਤੇ ਨਿਰਧਾਰਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਣੇ ਕੰਮਾਂ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।
ਪਿਛਲੀ ਖ਼ਬਰ ਹਾਈਡਰੋਪੋਨਿਕ ਗਾਂਜੇ ਦੇ ਮਾਮਲੇ ਦੀ ਜਾਂਚ ਦੌਰਾਨ ਡੀ. ਆਰ. ਆਈ. ਨੂੰ ਮਿਲੇ 18 ਜ਼ਿੰਦਾ ਕਾਰਤੂਸ, ਕਿਰਾਏਦਾਰ ਖ਼ਿਲਾਫ਼ ਮਾਮ... ਅਗਲੀ ਖ਼ਬਰ ਚੰਡੀਗੜ੍ਹ ’ਚ ਤਿੰਨ ਰੋਜ਼ਾ ‘ਚੰਡੀਗੜ੍ਹ ਕਾਰਨੀਵਾਲ 2026’ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।