22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

‘ ਭਾਰਤ ਕੋ ਜਾਣੋ’ ਮੁਕਾਬਲੇ ’ਚ ਕਰਨਲ ਵੀ. ਆਰ. ਐਮ. ਡੀ. ਏ. ਵੀ. ਪਬਲਿਕ ਸਕੂਲ ਦੀ ਝੰਡੀ

ਡੇਰਾਬੱਸੀ, 21 ਨਵੰਬਰ (ਰਣਬੀਰ ਸਿੰਘ ਪੜ੍ਹੀ)- ਵਿਦਿਆਰਥੀਆਂ ਨੂੰ ਦੇਸ਼ ਦੇ ਗੌਰਵਮਈ ਇਤਿਹਾਸ, ਅਮੀਰ ਸੱਭਿਆਚਾਰ ਅਤੇ ਵਿਰਸੇ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਡੇਰਾਬੱਸੀ ਵਲੋਂ ‘ਭਾਰਤ ਕੋ ਜਾਣੋ’ ਗਿਆਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕਰਨਲ ਵੀ.

ਅਜੀਤ ਡੈਸਕ 22-11-2026
ਡੇਰਾਬੱਸੀ, 21 ਨਵੰਬਰ (ਰਣਬੀਰ ਸਿੰਘ ਪੜ੍ਹੀ)- ਵਿਦਿਆਰਥੀਆਂ ਨੂੰ ਦੇਸ਼ ਦੇ ਗੌਰਵਮਈ ਇਤਿਹਾਸ, ਅਮੀਰ ਸੱਭਿਆਚਾਰ ਅਤੇ ਵਿਰਸੇ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਡੇਰਾਬੱਸੀ ਵਲੋਂ ‘ਭਾਰਤ ਕੋ ਜਾਣੋ’ ਗਿਆਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕਰਨਲ ਵੀ. ਆਰ. ਐਮ. ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੂਨੀਅਰ ਅਤੇ ਸੀਨੀਅਰ ਦੋਵਾਂ ਵਰਗਾਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਪ੍ਰੀਸ਼ਦ ਦੇ ਸਕੱਤਰ ਅਸ਼ਵਨੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕਾਬਲੇ ਦੇ ਪਹਿਲੇ ਪੜਾਅ ਤਹਿਤ 12 ਸਕੂਲਾਂ ਦੇ ਕਰੀਬ 845 ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਲਈ ਗਈ ਸੀ, ਜਿਸ ਵਿਚੋਂ ਚੁਣੇ ਗਏ ਵਿਦਿਆਰਥੀਆਂ ਵਿਚਾਲੇ ਗਿਆਨ ਮੁਕਾਬਲਾ ਕਰਵਾਇਆ ਗਿਆ। ਸੀਨੀਅਰ ਵਰਗ ਵਿਚ ਕਰਨਲ ਵੀ. ਆਰ. ਐਮ. ਡੀ. ਏ. ਵੀ. ਪਬਲਿਕ ਸਕੂਲ ਨੇ ਪਹਿਲਾ, ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਦੂਜਾ ਅਤੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਜੂਨੀਅਰ ਵਰਗ ਵਿਚ ਕਰਨਲ ਵੀ. ਆਰ. ਐਮ. ਡੀ. ਏ. ਵੀ. ਪਬਲਿਕ ਸਕੂਲ ਪਹਿਲੇ, ਸਰਵਹਿੱਤਕਾਰੀ ਵਿੱਦਿਆ ਮੰਦਰ ਦੂਜੇ ਅਤੇ ਨਿਊ ਕੈਂਬਰਿਜ ਇੰਟਰਨੈਸ਼ਨਲ ਸਕੂਲ ਤੀਜੇ ਸਥਾਨ ’ਤੇ ਰਿਹਾ। ਦੋਵਾਂ ਵਰਗਾਂ ਵਿਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ 22 ਨਵੰਬਰ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਹੋਣ ਵਾਲੇ ਪੰਜਾਬ ਪੂਰਬ ਦੇ ਸੂਬਾ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣਗੇ। ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਦੇਸ਼ ਪ੍ਰਤੀ ਸਤਿਕਾਰ ਅਤੇ ਆਪਣੇ ਵਿਰਸੇ ਨਾਲ ਜੁੜਨ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾਨ ਨਿਤਿਨ ਜਿੰਦਲ, ਸਕੱਤਰ ਅਸ਼ਵਨੀ ਸ਼ਰਮਾ, ਖ਼ਜ਼ਾਨਚੀ ਜੈ ਪ੍ਰਕਾਸ਼, ਖੇਤਰੀ ਵਾਤਾਵਰਨ ਕਨਵੀਨਰ ਬਰਖਾ ਰਾਮ, ਉਪੇਸ਼ ਬਾਂਸਲ, ਮੀਨੂ ਕੁਮਾਰੀ, ਪ੍ਰਿਅੰਕਾ ਰਾਣੀ, ਪੂਜਾ ਅਗਰਵਾਲ, ਲਵਲੀ, ਦਿਨੇਸ਼ ਵੈਸ਼ਨਵ ਅਤੇ ਅਵਨੀਸ਼ ਤਿਆਗੀ ਸਮੇਤ ਪ੍ਰੀਸ਼ਦ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸੀਆਂ ਨੇ ਰਾਜਸਥਾਨ ਵਿਚ ਕਾਂਗਰਸ ਦੀ ਜਿੱਤ ’ਤੇ ਮਨਾਇਆ ਜਸ਼ਨ ਅਗਲੀ ਖ਼ਬਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖਰੜ ਹਲਕੇ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ-ਰਣਜੀਤ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।