22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਗਿਲਕੋ ਗਰੁੱਪ ਦੇ 25ਵੇਂ ਫਾਊਂਡਰਜ਼ ਡੇ ਮੌਕੇ ਮੁਫ਼ਤ ਅੱਖਾਂ ਤੇ ਮੈਡੀਕਲ ਜਾਂਚ ਕੈਂਪ ਅੱਜ-ਗਿੱਲ

ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਗਿਲਕੋ ਗਰੁੱਪ ਦੇ 25ਵੇਂ ਫਾਊਂਡਰਜ਼ ਡੇ ਨੂੰ ਸਮਰਪਿਤ ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਅੱਖਾਂ ਤੇ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਰਣਜੀਤ ਸਿੰਘ ਗਿੱਲ ਫਾਊਂਡਰ ਗਿਲਕੋ ਗਰੁੱਪ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀ ਮੁਫ਼ਤ ਜਾਂਚ ਦੇ ਨਾਲ-ਨਾਲ ਅੱਖਾਂ ਦੇ ਪਿਛਲੇ ਪਰਦੇ ਦੀ ਜਾਂਚ ਵੀ ਕੀਤੀ ਜਾਵੇਗੀ।

ਅਜੀਤ ਡੈਸਕ 22-11-2026
ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਗਿਲਕੋ ਗਰੁੱਪ ਦੇ 25ਵੇਂ ਫਾਊਂਡਰਜ਼ ਡੇ ਨੂੰ ਸਮਰਪਿਤ ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਅੱਖਾਂ ਤੇ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਰਣਜੀਤ ਸਿੰਘ ਗਿੱਲ ਫਾਊਂਡਰ ਗਿਲਕੋ ਗਰੁੱਪ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀ ਮੁਫ਼ਤ ਜਾਂਚ ਦੇ ਨਾਲ-ਨਾਲ ਅੱਖਾਂ ਦੇ ਪਿਛਲੇ ਪਰਦੇ ਦੀ ਜਾਂਚ ਵੀ ਕੀਤੀ ਜਾਵੇਗੀ। ਲੋੜਵੰਦ ਮਰੀਜ਼ਾਂ ਦੇ ਮੁਫ਼ਤ ਮੋਤੀਆ ਬਿੰਦ ਦੇ ਆਪ੍ਰੇਸ਼ਨ ਕਰਵਾਏ ਜਾਣਗੇ ਅਤੇ ਲੋੜ ਅਨੁਸਾਰ ਪੜ੍ਹਨ ਵਾਲੀਆਂ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਖੂਨ ਦੇ ਟੈਸਟ, ਜਿਨ੍ਹਾਂ ’ਚ ਪੀ. ਐਚ., ਈ. ਐਸ. ਆਰ. ਦੇ ਟੈਸਟ ਸ਼ਾਮਿਲ ਹਨ, ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਲੋੜਵੰਦ ਵਿਅਕਤੀ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣਾ ਚਾਹੁੰਦੇ ਹਨ ਜਾਂ ਮੋਤੀਆ ਬਿੰਦ ਦਾ ਆਪ੍ਰੇਸ਼ਨ ਕਰਵਾਉਣ ਦੇ ਇੱਛੁਕ ਹਨ, ਉਹ ਵੱਧ ਤੋਂ ਵੱਧ ਗਿਣਤੀ ਵਿਚ ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਹੁੰਚ ਕੇ ਇਸ ਮੁਫ਼ਤ ਸੇਵਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਗਿਲਕੋ ਗਰੁੱਪ ਵਲੋਂ ਸਮੇਂ-ਸਮੇਂ ’ਤੇ ਲੋਕ ਭਲਾਈ ਅਤੇ ਸਿਹਤ ਸੇਵਾਵਾਂ ਨਾਲ ਸੰਬੰਧਿਤ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। 21 ਐਮਓਐਚ08
ਪਿਛਲੀ ਖ਼ਬਰ ਅਲਟਰਾਟੈਕ ਕੰਪਨੀ ਦੇ ਨਾਂਅ ’ਤੇ ਨਕਲੀ ਸੀਮਿੰਟ ਵੇਚਣ ਦੇ ਦੋਸ਼ ਹੇਠ ਦੁਕਾਨ ਮਾਲਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਟਰਾਈਸਿਟੀ ਸੀਨੀਅਰ ਸਿਟੀਜ਼ਨਜ਼ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।