22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਈਡ ਦੇਣ ਨੂੰ ਲੈ ਕੇ ਟਰੈਕਟਰ-ਟਰਾਲੀ ਚਾਲਕ ਵਲੋਂ ਕਾਰ ਨੂੰ ਟੱਕਰ ਮਾਰਨ, ਜਾਨੋਂ ਮਾਰਨ ਦੀ ਧਮਕੀ ਦੇਣ ਤੇ ਕੁੱਟਮਾਰ ਕਰਨ ਦੇ ਦੋਸ਼

ਜ਼ੀਰਕਪੁਰ, 21 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਨਾਲ ਕੁੱਟਮਾਰ ਕਰਨ, ਕਾਰ ਨੂੰ ਨੁਕਸਾਨ ਪਹੁੰਚਾਉਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਿਸ਼ਮਨ ਸਿੰਘ ਵਾਸੀ ਨਿਊ ਡਿਫੈਂਸ ਕਾਲੋਨੀ ਜ਼ੀਰਕਪੁਰ ਨੇ ਦੱਸਿਆ ਕਿ 15 ਨਵੰਬਰ ਨੂੰ ਦੁਪਹਿਰ ਕਰੀਬ 12.

ਅਜੀਤ ਡੈਸਕ 22-11-2026
ਜ਼ੀਰਕਪੁਰ, 21 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਨਾਲ ਕੁੱਟਮਾਰ ਕਰਨ, ਕਾਰ ਨੂੰ ਨੁਕਸਾਨ ਪਹੁੰਚਾਉਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਿਸ਼ਮਨ ਸਿੰਘ ਵਾਸੀ ਨਿਊ ਡਿਫੈਂਸ ਕਾਲੋਨੀ ਜ਼ੀਰਕਪੁਰ ਨੇ ਦੱਸਿਆ ਕਿ 15 ਨਵੰਬਰ ਨੂੰ ਦੁਪਹਿਰ ਕਰੀਬ 12.30 ਵਜੇ ਉਹ ਆਪਣੀ ਕਾਰ ਵਿਚ ਜਾ ਰਿਹਾ ਸੀ, ਤਾਂ ਅੱਗੇ ਰਸਤਾ ਬੰਦ ਸੀ। ਇਸ ਦੌਰਾਨ ਜਦੋਂ ਉਹ ਬਦਲਵੇਂ ਰਸਤੇ ਤੋਂ ਜਾਣ ਲੱਗਾ, ਤਾਂ ਅੱਗੇ ਇਕ ਟਰੈਕਟਰ-ਟਰਾਲੀ ਖੜ੍ਹੀ ਸੀ। ਜਦੋਂ ਉਸ ਨੇ ਟਰੈਕਟਰ ਟਰਾਲੀ ਦੇ ਚਾਲਕ ਨੂੰ ਰਸਤਾ ਦੇਣ ਲਈ ਕਿਹਾ, ਤਾਂ ਉਸ ਨੇ ਕਥਿਤ ਤੌਰ ’ਤੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਉਸ ਨੇ ਇਸ ਸੰਬੰਧੀ ਟਰੈਕਟਰ ਚਾਲਕ ਨਾਲ ਗੱਲ ਕੀਤੀ, ਤਾਂ ਉਸ ਨੇ ਕਥਿਤ ਤੌਰ ’ਤੇ ਗਾਲੀ-ਗਲੋਚ ਕਰਦਿਆਂ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਨੇ ਉਸ ਦੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ। ਪੁਲਿਸ ਨੇ ਜਾਂਚ ਤੋਂ ਬਾਅਦ 20 ਨਵੰਬਰ ਨੂੰ ਟਰੈਕਟਰ-ਟਰਾਲੀ ਨੰਬਰ ਪੀ ਬੀ-65-ਏ ਜੈਡ-8262 ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ 17 ਸਾਲਾਂ ਲੜਕੇ ਨੂੰ ਥਾਰ ਗੱਡੀ ਚਾਲਕ ਤੇ ਉਸ ਦੇ ਸਾਥੀਆਂ ਨੇ ਗੱਡੀ ਚੜ੍ਹਾ ਕੇ ਮੌਤ ਦੇ ਘਾਟ ਉਤਾਰਿਆ ਅਗਲੀ ਖ਼ਬਰ ਅੰਬਾਲਾ ਵਿਚ ਕਿਫਾਇਤੀ ਕੀਮਤ ’ਤੇ ਘਰ ਖਰੀਦਣ ਦਾ ਮੌਕਾ, ਮੋਂਗਾ ਇਨਫ੍ਰਾਟੈਕਸ ਲੈ ਕੇ ਆਇਆ ਸ਼ਾਨਦਾਰ ਰਿਹਾਇਸ਼ੀ ਵਿਕਲਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।