22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਇਆ ਦਸਮੀ ਦਾ ਦਿਹਾੜਾ

ਐੱਸ. ਏ.

ਅਜੀਤ ਡੈਸਕ 23-11-2026
ਐੱਸ. ਏ. ਐੱਸ. ਨਗਰ, 20 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਗਿਆਨੀ ਸੁਖਬੀਰ ਸਿੰਘ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਾਲਿਆਂ ਦੇ ਇੰਟਰਨੈਸ਼ਨਲ ਕਵੀਸ਼ਰੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ‘ਚ ਸੁਣਾਇਆ। ਇਸ ਤੋਂ ਬਾਅਦ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸਤਪਾਲ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਭਾਈ ਬੇਅੰਤ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਸੁਲਤਾਨ ਸਿੰਘ ਸ੍ਰੀ ਨਾਨਕਸਰ ਸਾਹਿਬ, ਭਾਈ ਜਗਦੀਸ਼ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਢਾਡੀ ਜਥੇ, ਸੰਤ ਬਾਬਾ ਪਰਮਪ੍ਰੀਤ ਸਿੰਘ, ਭਾਈ ਬਲਜਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਭਾਈ ਮਨਦੀਪ ਸਿੰਘ ਤੇ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਨਾਮ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵਲੋਂ 581 ਥਾਈਂ ਛਾਪੇਮਾਰੀ; 243 ਕਾਬੂ ਅਗਲੀ ਖ਼ਬਰ ਕਪਿਲ ਸ਼ਰਮਾ ਵਲੋਂ ਪੁਸਤਕ “ਰੂਹ ਦਾ ਰਿਸ਼ਤਾ” ਨੂੰ ਲੋਕ ਅਰਪਣ ਕਰਨ ’ਤੇ ਉਤਸ਼ਾਹਤ ਹਾਂ-ਸੁਮਨਦੀਪ ਸੋਹਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।