23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜ਼ਿਲ੍ਹਾ ਪ੍ਰਸ਼ਾਸਨ ਮਹਾਰਾਜਾ ਅੱਜ ਸਰੋਵਰ ’ਚ ਸੁੱਟੇ ਜਾ ਰਹੇ ਸੀਵਰੇਜ ਅਤੇ ਘਰੇਲੂ ਗੰਦੇ ਪਾਣੀ ’ਤੇ ਤੁਰੰਤ ਰੋਕ ਲਗਾਏ- ਵਿਨੀਤ ਜੋਸ਼ੀ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਸਟੇਟ ਮੀਡੀਆ ਹੈੱਡ ਅਤੇ ਖਰੜ ਹਲਕੇ ਤੋਂ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਖਰੜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੰਗ ਕੀਤੀ ਹੈ ਕਿ ਖਰੜ ਦੇ ਇਤਿਹਾਸਕ ਮਹਾਰਾਜਾ ਅੱਜ ਸਰੋਵਰ ‘ਚ ਸੁੱਟੇ ਜਾ ਰਹੇ ਸੀਵਰੇਜ ਅਤੇ ਘਰੇਲੂ ਗੰਦੇ ਪਾਣੀ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਸਰੋਵਰ ਨੂੰ ਭਰਨ ਲਈ ਤਾਜ਼ੇ ਤੇ ਸਾਫ਼ ਪਾਣੀ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਹਾਰਾਜਾ ਅੱਜ ਸਰੋਵਰ ਦੇ ਕਾਇਆ-ਕਲਪ ਅਤੇ ਵਿਕਾਸ ਲਈ 100 ਕਰੋੜ ਰੁ.

ਅਜੀਤ ਡੈਸਕ 24-11-2026
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਸਟੇਟ ਮੀਡੀਆ ਹੈੱਡ ਅਤੇ ਖਰੜ ਹਲਕੇ ਤੋਂ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਖਰੜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੰਗ ਕੀਤੀ ਹੈ ਕਿ ਖਰੜ ਦੇ ਇਤਿਹਾਸਕ ਮਹਾਰਾਜਾ ਅੱਜ ਸਰੋਵਰ ‘ਚ ਸੁੱਟੇ ਜਾ ਰਹੇ ਸੀਵਰੇਜ ਅਤੇ ਘਰੇਲੂ ਗੰਦੇ ਪਾਣੀ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਸਰੋਵਰ ਨੂੰ ਭਰਨ ਲਈ ਤਾਜ਼ੇ ਤੇ ਸਾਫ਼ ਪਾਣੀ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਹਾਰਾਜਾ ਅੱਜ ਸਰੋਵਰ ਦੇ ਕਾਇਆ-ਕਲਪ ਅਤੇ ਵਿਕਾਸ ਲਈ 100 ਕਰੋੜ ਰੁ. ਦੀ ਭਾਰੀ ਰਾਸ਼ੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਤੇ ਸਰਕਾਰ ਦਾ ਇਕੋ-ਇਕ ਮਕਸਦ ਇਸ ਪਵਿੱਤਰ ਅਤੇ ਇਤਿਹਾਸਕ ਸਰੋਵਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰੋਵਰ ਦੀ ਮੁਕੰਮਲ ਪੁਨਰ-ਸੁਰਜੀਤੀ ਲਈ ਹੋਰ ਵੀ ਫ਼ੰਡਾਂ ਦੀ ਲੋੜ ਪਈ ਤਾਂ ਅਸੀਂ ਕੇਂਦਰ ਸਰਕਾਰ ਕੋਲੋਂ ਹੋਰ ਪੈਸਾ ਵੀ ਲਿਆਵਾਂਗੇ, ਪਰ ਪ੍ਰਸ਼ਾਸਨਿਕ ਨਾਲਾਇਕੀ ਕਾਰਨ ਇਸ ਵਿਰਾਸਤ ਨੂੰ ਗੰਦੇ ਨਾਲੇ ‘ਚ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਰੋਵਰ ‘ਚ ਸੁੱਟੇ ਜਾ ਰਹੇ ਗੰਦੇ ਪਾਣੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਨਾ ਕੀਤੀ ਤਾਂ ਭਾਜਪਾ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗੀ। 23 ਐਮਓਐਚ 15 ਵਿਨੀਤ ਜੋਸ਼ੀ
ਪਿਛਲੀ ਖ਼ਬਰ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਮਹੱਤਵਪੂਰਨ - ਜੀਤੀ ਪਡਿਆਲਾ ਅਗਲੀ ਖ਼ਬਰ ਬੂਥਗੜ੍ਹ ਦੇ ਸਰਕਾਰੀ ਸਕੂਲ ਨੇੜੇ ਟ੍ਰੈਫ਼ਿਕ ਲਾਈਟਾਂ ਦਰੱਖਤਾਂ ਦੀਆਂ ਟਾਹਣੀਆਂ ਨਾਲ ਢਕੀਆਂ ਹੋਣ ਕਾਰਨ ਰਾਹਗੀਰਾਂ ਨੂੰ ਹੋ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।