ਚੰਡੀਗੜ੍ਹ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਚੰਡੀਗੜ੍ਹ, 24 ਨਵੰਬਰ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਚੰਡੀਗੜ੍ਹ ਦੇ ਵੱਖ ਵੱਖ ਸੈਕਟਰਾਂ ਦੇ ਗੁਰੂ ਘਰਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਨਿੱਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਆਸ਼ਾ ਕੀ ਵਾਰ ਦੇ ਕੀਰਤਨ ਉਪਰੰਤ ਵੱਖ - ਵੱਖ ਗੁਰਦੁਆਰਿਆਂ ਵਿਚ ਕੀਰਤਨ ਦਰਬਾਰ ਸਜਾਏ ਗਏ।
ਗ
ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਚੰਡੀਗੜ੍ਹ ਵਿਖੇ ਇਸਤਰੀ ਸਤਿਸੰਗ ਜਥਾ ਕੀਰਤਨ ਕਰਦਾ ਹੋਇਆ। (ਸੱਜੇ) ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਚੰਡੀਗੜ੍ਹ ਵਿਖੇ ਨਤਮਸਤਕ ਹੁੰਦੀਆਂ ਸੰਗਤਾਂ। ਤਸਵੀਰਾਂ : ਕਮਲਜੀਤ ਸਿੰਘ
25-11-2026
ਚੰਡੀਗੜ੍ਹ, 24 ਨਵੰਬਰ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਚੰਡੀਗੜ੍ਹ ਦੇ ਵੱਖ ਵੱਖ ਸੈਕਟਰਾਂ ਦੇ ਗੁਰੂ ਘਰਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਨਿੱਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਆਸ਼ਾ ਕੀ ਵਾਰ ਦੇ ਕੀਰਤਨ ਉਪਰੰਤ ਵੱਖ - ਵੱਖ ਗੁਰਦੁਆਰਿਆਂ ਵਿਚ ਕੀਰਤਨ ਦਰਬਾਰ ਸਜਾਏ ਗਏ। ਸਵੇਰ ਤੋਂ ਹੀ ਸ਼ਹਿਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਲਈ ਪੁੱਜੀਆਂ। ਚੰਡੀਗੜ੍ਹ ਦੇ ਵੱਖ ਵੱਖ ਸੈਕਟਰਾਂ ਸਥਿਤ ਗੁਰਦੁਆਰਿਆਂ ਵਿਚ ਕੀਰਤਨੀ ਜਥਿਆਂ, ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ। ਉਹ ਲੇਖਣੀ ਹੈ ਕਿ ਸ਼ਹਿਰ ਦੇ ਸਾਰੇ ਹੀ ਗੁਰਦੁਆਰਿਆਂ ਨੂੰ ਰੰਗ ਬਿਰੰਗਿਆ ਰੌਸ਼ਨੀਆਂ ਦੇ ਨਾਲ ਰਾਤ ਤੋਂ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਤੇ ਸੰਗਤਾਂ ਦੇ ਬੈਠਣ ਲਈ ਵੀ ਵਿਸ਼ਾਲ ਪ੍ਰਬੰਧ ਕੀਤੇ ਹੋਏ ਸਨ ਉੱਥੇ ਗੁਰੂ ਕੇ ਲੰਗਰਾਂ ਦੇ ਵੀ ਸਮੁੱਚੇ ਗੁਰਦੁਆਰਿਆਂ ਵਿਚ ਪੂਰੀ ਵਿਵਸਥਾ ਕੀਤੀ ਹੋਈ ਸੀ। ਚੰਡੀਗੜ੍ਹ ਦੇ ਗੁਰਦੁਆਰਾ ਅਸਥਾਪਨ ਕਮੇਟੀ ਸੈਕਟਰ 22 ਵਿਚ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਅਤੇ ਸੀਨੀਅਰ ਸਕੈਂਡਰੀ ਸਕੂਲ ਸੈਕਟਰ 35 ਦੇ ਬੱਚਿਆਂ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਹਰਵਿੰਦਰ ਸਿੰਘ ਸੋਹਾਣੇ ਵਾਲਿਆਂ ਨੇ ਕਥਾ ਨਾਲ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ। ਜਪਨਜੀਤ ਸਿੰਘ ਚੰਡੀਗੜ੍ਹ ਅਤੇ ਭਾਈ ਮਹਾਂਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਤੋਂ ਇਲਾਵਾ ਭਾਈ ਸੁਖਦੀਪ ਸਿੰਘ ਦਮਦਮੀ ਟਕਸਾਲ ਗੁਰਮਤਿ ਕਲਾਸ ਦੇ ਬੱਚੇ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਬੀਰ ਸਿੰਘ ਰਿਆੜ ਅਤੇ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਲੋਂ ਸੰਗਤਾਂ ਨੂੰ ਕੀਰਤਨ ਅਤੇ ਕਥਾ ਦੇ ਨਿਹਾਲ ਨਿਹਾਲ ਕੀਤਾ ਗਿਆ। ਉਪਰੰਤ ਕਥਾ ਕੀਰਤਨ ਸਮਾਗਮ ਆਰੰਭ ਹੋਏ ਜਿਨ੍ਹਾਂ ਵਿਚ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਬਲਵੰਤ ਕੋਰ ਮੋਹਾਲੀ ਵਾਲੇ, ਇਸਤਰੀ ਸਤਿਸੰਗ ਜੱਥਾ ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20, ਭਾਈ ਗੁਰਤੇਗ ਸਿੰਘ ਚੰਡੀਗੜ੍ਹ ਵਾਲੇ,ਭਾਈ ਪ੍ਰੀਤਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਸੀ ਚੰਡੀਗੜ੍ਹ ਦੁਆਰਾ ਕੀਰਤਨ ਹਾਜ਼ਰੀ ਦੇ ਭਰੀ ਗਈ, ਭਾਈ ਕੁਲਦੀਪ ਸਿੰਘ ਦੁਆਰਾ ਕਥਾ ਅਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਇਸੇ ਦੌਰਾਨ ਭਾਈ ਲਖਵਿੰਦਰ ਸਿੰਘ ਗੰਗਾ ਨਗਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਪ੍ਰੀਤਮ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਚੰਡੀਗੜ੍ਹ ਦੁਆਰਾ ਹਾਜ਼ਰੀ ਭਰੀ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ, ਸੈਕਟਰੀ ਹੁਕਮ ਸਿੰਘ, ਮੋਹਿੰਦਰ ਸਿੰਘ , ਗੁਰਪ੍ਰੀਤ ਸਿੰਘ, ਹਰਮੀਤ ਸਿੰਘ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਜਗਦੀਸ਼ ਸਿੰਘ, ਨਿਰੰਜਨ ਸਿੰਘ, ਪ੍ਰਿਤਪਾਲ ਸਿੰਘ, ਰਘਬੀਰ ਸਿੰਘ, ਅਮੋਲਕ ਸਿੰਘ, ਸੁਰਜੀਤ ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ। ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੀ ਪਵਿੱਤਰ ਬਾਣੀ ਸਮੁੱਚੀ ਮਾਨਵਤਾ ਨੂੰ ਇੱਕ ਪ੍ਰਮਾਤਮਾ ਨਾਲ ਜੋੜਦੀ ਹੈ। ਚੰਡੀਗੜ੍ਹ ਦੇ ਪ੍ਰਮੁੱਖ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਕਟਰ -34 ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਕੀਰਤਨ ਦੁਆਰਾ ਭਾਈ ਅਰਵਿੰਦਰਜੀਤ ਕਿੱਟੂ ਵੀਰ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਮਾਤਾ ਗੁਜ਼ਰੀ ਸਿਮਰਨ ਸਭਾ, ਯੰਗ ਖ਼ਾਲਸਾ ਸੇਵਾ ਸੁਸਾਇਟੀ, ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਵਿੰਦਰ ਸਿੰਘ ਪਾਰਸ, ਭਾਈ ਚਰਨਜੀਤ ਸਿੰਘ ਜਗਾਧਰੀਵਾਲੇ ਵਲੋਂ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹਰਪਾਲ ਸਿੰਘ ਪੰਨੂੰ ਦੇ ਲੈਕਚਰ ਦੇ ਨਾਲ ਨਾਲ ਗਿਆਨੀ ਅਮਰੀਕ ਸਿੰਘ ਕਥਾਵਾਚਕ, ਭਾਈ ਮਨਜਿੰਦਰ ਸਿੰਘ ਨੇ ਵੀ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 19 ਵਿਖੇ ਵੀ ਭਾਈ ਪਰਗਟ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਹਰਪਾਲ ਸਿੰਘ, ਭਾਈ ਕਮਲੇਸ਼ਇੰਦਰ ਸਿੰਘ, ਭਾਈ ਅਮਰਜੀਤ ਸਿੰਘ ਖ਼ਾਲਸਾ, ਭਾਈ ਮਨਜਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਲਜੀਤ ਸਿੰਘ ਤੋਂ ਇਲਾਵਾ ਭਾਈ ਗਗਨਦੀਪ ਸਿੰਘ ਆਦਿ ਨੇ ਵੀ ਗੁਰੂ ਦੀਆਂ ਸਿੱਖਿਆਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੀ.ਜੀ.ਆਈ, ਗੁਰਦੁਆਰਾ ਪ੍ਰਤਾਪ ਦਰਸ਼ਨ ਪਾਤਸ਼ਾਹੀ 6ਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਪਰਿਸਰ ਸਵੇਰ ਤੋਂ ਹੀ ਸ਼ਰਧਾਲੂਆਂ ਨਾਲ ਭਰੇ ਹੋਏ ਸਨ।ਗੁਰਦੁਆਰੇ ਨੂੰ ਆਕਰਸ਼ਕ ਫੁੱਲਾਂ ਤੇ ਰੰਗੀਨ ਗ਼ੁਬਾਰਿਆਂ ਨਾਲ ਸਜਾਇਆ ਗਿਆ ਸੀ। ਪੀ.ਜੀ.ਆਈ, ਸੈਕਟਰ 12 ਵਿਖੇ ਸਥਿਤ ਗੁਰਦੁਆਰਾ ਪ੍ਰਤਾਖ ਦਰਸ਼ਨ ਪਾਤਸ਼ਾਹੀ 6ਵੀਂ ਵਿਖੇ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ਨਰਿੰਦਰ ਸਿੰਘ ਨੇ ਕਿਹਾ ਕਿ ਗੁਰਬਾਣੀ, ਸ਼ਬਦ ਅਤੇ ਨਾਮ ਸਿਮਰਨ ਸਾਰੇ ਅੰਮ੍ਰਿਤ ਹਨ। ਇਹ ਮਨੁੱਖਤਾ ਨੂੰ ਅਧਿਆਤਮਿਕ ਰੋਜ਼ੀ-ਰੋਟੀ ਅਤੇ ਸ਼ਾਂਤੀ ਪ੍ਰਦਾਨ ਕਰਦੇ ਹਨ। ਗੁਰਦੁਆਰਾ ਸਾਹਿਬ ਦੇ ਮੁਖੀ ਸੁਖਦੇਵ ਸਿੰਘ ਮਾਨ ਨੇ ਕਿਹਾ ਕਿ ਨੋਫਲ ਏਕ ਉਮੀਦ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਗੁਰਮੀਤ ਸਿੰਘ ਦੇ ਸਹਿਯੋਗ ਨਾਲ, ਪੀ.ਜੀ.ਆਈ ਵਿਖੇ ਸਥਿਤ ਇਹ ਗੁਰਦੁਆਰਾ ਪੀ.ਜੀ.ਆਈ ਆਉਣ ਵਾਲੇ ਮਰੀਜ਼ਾਂ ਦੇ ਸੇਵਾਦਾਰਾਂ ਨੂੰ ਰੋਜ਼ਾਨਾ ਪਾਣੀ, ਮੁਫ਼ਤ ਰਿਹਾਇਸ਼, ਮੁਫ਼ਤ ਦਵਾਈਆਂ ਅਤੇ ਲੰਗਰ ਪ੍ਰਦਾਨ ਵੀ ਕਰਦਾ ਹੈ। ਇਸੇ ਤਰ੍ਹਾਂ ਗੁਰਦੁਆਰਾ ਸੈਕਟਰ 42, ਗੁਰਦੁਆਰਾ ਨਾਨਕਸਰ ਸੈਕਟਰ 28, 23, 29, 41, 44, 46 ਆਦਿ ਸੈਕਟਰਾਂ ਦੇ ਗੁਰਦੁਆਰਿਆਂ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਮੂਹ ਗੁਰਦੁਆਰਿਆਂ ਵਿਚ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ। ਸਮਾਗਮਾਂ ਦੀ ਇਹ ਵਿਸ਼ੇਸ਼ਤਾ ਰਹੀ ਕਿ ਹਰ ਵਰਗ ਦੀਆਂ ਸੰਗਤਾਂ ਜਿਨ੍ਹਾਂ ਵਿਚ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ।