25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚਡਿਆਲਾ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫਾਸ਼, ਟਰੈਕਟਰ-ਟਰਾਲੀ ਜ਼ਬਤ

ਡੇਰਾਬੱਸੀ, 25 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਖੇਤਰ ਵਿਚ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ਨੇ ਨੇੜਲੇ ਪਿੰਡ ਚਡਿਆਲਾ ਵਿਖੇ ਨਾਜਾਇਜ਼ ਖੁਦਾਈ ਕਰਦਿਆਂ ਇਕ ਟਰੈਕਟਰ-ਟਰਾਲੀ ਮੌਕੇ ’ਤੇ ਕਾਬੂ ਕੀਤੀ ਹੈ, ਜਦਕਿ ਉਸ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਡੇਰਾਬੱਸੀ ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 26-11-2026
ਡੇਰਾਬੱਸੀ, 25 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਖੇਤਰ ਵਿਚ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ਨੇ ਨੇੜਲੇ ਪਿੰਡ ਚਡਿਆਲਾ ਵਿਖੇ ਨਾਜਾਇਜ਼ ਖੁਦਾਈ ਕਰਦਿਆਂ ਇਕ ਟਰੈਕਟਰ-ਟਰਾਲੀ ਮੌਕੇ ’ਤੇ ਕਾਬੂ ਕੀਤੀ ਹੈ, ਜਦਕਿ ਉਸ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਡੇਰਾਬੱਸੀ ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਇੰਸਪੈਕਟਰ ਸਰਕਲ ਡੇਰਾਬੱਸੀ ਪਵਨਜੀਤ ਸਿੰਘ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦੱਸਿਆ ਕਿ 24 ਨਵੰਬਰ ਨੂੰ ਪਿੰਡ ਚਡਿਆਲਾ ਵਿਖੇ ਗ਼ੈਰਕਾਨੂੰਨੀ ਮਾਈਨਿੰਗ ਕਰਦਿਆਂ ਸਵਰਾਜ ਟਰੈਕਟਰ ਨੰਬਰ ਸਮੇਤ ਟਰਾਲੀ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਇਸ ਦੌਰਾਨ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਾਈਨਿੰਗ ਇੰਸਪੈਕਟਰ ਵਲੋਂ ਟਰੈਕਟਰ-ਟਰਾਲੀ ਅਤੇ ਸੰਬੰਧਿਤ ਜ਼ਮੀਨ ਦੇ ਮਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਨੂੰ ਲਿਖਿਆ ਗਿਆ। ਇਸ ਆਧਾਰ ’ਤੇ ਡੇਰਾਬੱਸੀ ਪੁਲਿਸ ਨੇ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਚਡਿਆਲਾ ਖ਼ਿਲਾਫ਼ ਮਾਈਨਿੰਗ ਐਕਟ ਦੀ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਟਰੈਕਟਰ - ਟਰਾਲੀ ਨੂੰ ਪੁਲਿਸ ਵਲੋਂ ਜ਼ਬਤ ਕਰ ਲਿਆ ਗਿਆ ਹੈ, ਜਦਕਿ ਫ਼ਰਾਰ ਹੋਏ ਅਣਪਛਾਤੇ ਟਰੈਕਟਰ ਚਾਲਕ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਖਾਨਪੁਰ ਪੁਲਿਸ ਚੈੱਕ ਪੋਸਟ ਤੋਂ ਲੈ ਕੇ ਉਮੇਗਾ ਸਿਟੀ ਤੱਕ ਟ੍ਰੈਫ਼ਿਕ ਹੋਵੇਗੀ ਬੰਦ ਅਗਲੀ ਖ਼ਬਰ ਮਹਿਸਮਪੁਰ ਵਿਖੇ 14 ਵਾਂ ਖੂਨਦਾਨ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।