26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

. ਮੁਹਾਲੀ ’ਚ 18,750 ਪਊਏ ਨਾਜ਼ਾਇਜ਼ ਸ਼ਰਾਬ ਸਮੇਤ ਪਿੱਕਅੱਪ ਚਾਲਕ ਗ੍ਰਿਫ਼ਤਾਰ

ਐੱਸ. ਏ.

ਧਰਮਗੜ੍ਹ ਕੱਟ ਨੇੜੇ ਪੁਲਿਸ ਨਾਕਾਬੰਦੀ ਦੌਰਾਨ ਫੜੀ ਗਈ ਗੱਡੀ 26-11-2026
ਐੱਸ. ਏ. ਐੱਸ. ਨਗਰ, 25 ਨਵੰਬਰ (ਕਪਿਲ ਵਧਵਾ)- ਮੁਹਾਲੀ ਪੁਲਿਸ ਵਲੋਂ ਏਅਰਪੋਰਟ ਰੋਡ ’ਤੇ ਧਰਮਗੜ੍ਹ ਕੱਟ ਨੇੜੇ ਨਾਕਾਬੰਦੀ ਦੌਰਾਨ ਇਕ ਪਿੱਕਅੱਪ ਗੱਡੀ ਵਿਚੋਂ 18,750 ਪਊਏ ਸ਼ਰਾਬ ਬਰਾਮਦ ਕਰਕੇ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸ਼ਿਆਮ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਹਰਿਆਣਾ ਦੇ ਸੋਨੀਪਤ ਵਿਚ ਰਹਿੰਦਾ ਹੈ। ਉਕਤ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਥਾਣਾ ਆਈ.ਟੀ. ਸਿਟੀ ਮੁਹਾਲੀ ਵਿਖੇ ਤਾਇਨਾਤ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸੰਬੰਧੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਏਅਰਪੋਰਟ ਰੋਡ ਤੋਂ ਬਾਵਾ ਵਾਈਟ ਹਾਊਸ ਨੂੰ ਜਾਂਦੇ ਨਵੇਂ ਰੋਡ ’ਤੇ ਪਿੰਡ ਧਰਮਗੜ੍ਹ ਕੱਟ ਨੇੜੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਸਵੇਰੇ ਕਰੀਬ 6 ਵਜੇ ਬਾਵਾ ਵਾਈਟ ਹਾਊਸ ਵਾਲੇ ਪਾਸਿਓਂ ਇਕ ਮਹਿੰਦਰਾ ਪਿੱਕਅੱਪ ਗੱਡੀ ਆਉਂਦੀ ਦਿਖਾਈ ਦਿੱਤੀ। ਪੁਲਿਸ ਵਲੋਂ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਚਾਲਕ ਘਬਰਾ ਗਿਆ ਅਤੇ ਗੱਡੀ ਪਿੱਛੇ ਮੋੜਨ ਲੱਗਾ। ਇਸੇ ਦੌਰਾਨ ਗੱਡੀ ਅਚਾਨਕ ਬੰਦ ਹੋ ਗਈ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਚਾਲਕ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਐੱਚ. ਆਰ. ਰਜਿਸਟ੍ਰੇਸ਼ਨ ਨੰਬਰ ਵਾਲੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 18,750 ਪਊਏ ਸ਼ਰਾਬ ਮਾਰਕਾ ਸ਼ੌਕੀਨ ਸੰਤਰਾ ਬਰਾਮਦ ਹੋਏ। ਪ੍ਰਤੀ ਇਕ ਪਊਏ ਵਿਚ ਕਰੀਬ 180 ਮਿਲੀਲੀਟਰ ਸ਼ਰਾਬ ਸੀ, ਇਸ ਮੁਤਾਬਿਕ ਬਰਾਮਦ ਹੋਈ ਕੁੱਲ ਸ਼ਰਾਬ 3375 ਲੀਟਰ ਬਣਦੀ ਹੈ। ਬਰਾਮਦ ਹੋਈ ਸ਼ਰਾਬ ’ਤੇ ‘ਸਿਰਫ ਚੰਡੀਗੜ੍ਹ ਵਿਚ ਵਿਕਰੀ ਯੋਗ’ ਦਰਜ ਸੀ। ਪੁਲਿਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਨੂੰ 26 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਅਗਲੀ ਖ਼ਬਰ ਚੰਡੀਗੜ੍ਹ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੰਗਾਂ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।