26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ ਮੁੱਖ ਮੰਤਰੀ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ ਸ਼ਾਂਤੀ ਤੇ ਕਾਨੂੰਨ - ਵਿਵਸਥਾ ਬਰਕਰਾਰ ਰੱਖਣਾ ਤੇ ਲੋਕਾਂ ਦੀ ਜਾਨ - ਮਾਲ ਦੀ ਰਾਖੀ ਕਰਨਾ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ - ਭਗਵੰਤ ਮਾਨ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵ-ਨਿਯੁਕਤ ਆਈ. ਪੀ.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵ-ਨਿਯੁਕਤ ਆਈ.ਪੀ.ਐਸ ਪ੍ਰੋਬੇਸ਼ਨਰੀ ਅਧਿਕਾਰੀਆਂ ਨਾਲ। ਅਜੀਤ ਤਸਵੀਰ 26-11-2026
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, ਅੱਜ ਚੰਡੀਗੜ੍ਹ ਵਿਖੇ ਮੈਂ ਨਵ-ਨਿਯੁਕਤ ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸੂਬੇ ਭਰ ਵਿੱਚ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਮੈਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਚੰਡੀਗੜ੍ਹ ਵਿਚ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਨ੍ਹਾਂ ਨੌਜਵਾਨ ਅਧਿਕਾਰੀਆਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਇਹ ਪੰਜਾਬ ਦੀ ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਕਿਹਾ, ਪੁਲਿਸ ਕੋਲ ਜਾਣ ਵੇਲੇ ਲੋਕਾਂ ਨੂੰ ਸੁਰੱਖਿਅਤ ਅਤੇ ਆਤਮਵਿਸ਼ਵਾਸੀ ਮਹਿਸੂਸ ਹੋਣਾ ਚਾਹੀਦਾ ਹੈ। ਇਕ ਜਵਾਬਦੇਹ, ਜ਼ਿੰਮੇਵਾਰ ਅਤੇ ਲੋਕ-ਪੱਖੀ ਪੁਲਿਸ ਪ੍ਰਣਾਲੀ ਸ਼ਾਂਤਮਈ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਪੰਜਾਬ ਖੇਡ ਵਿਭਾਗ ਵਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ... ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਅੱਜ ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।