26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਪੰਚ ਦੇ ਪਤੀ ’ਤੇ ਹਮਲੇ ਨੇ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਖੋਲ੍ਹੀ ਪੋਲ - ਵਿਨੀਤ ਜੋਸ਼ੀ

ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਤਰਨਤਾਰਨ ਦੇ ਪਿੰਡ ਨਵਾਂ ਪਿੰਡ ਡਲਕੇ ਵਿਖੇ ਸਰਪੰਚ ਮਨਜੀਤ ਕੌਰ ਦੇ ਪਤੀ ਸੁਖਬੀਰ ਸਿੰਘ ’ਤੇ ਹੋਏ ਹਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕ ਵੀ ਪੰਜਾਬ ਵਿਚ ਸੁਰੱਖਿਅਤ ਨਹੀਂ ਹਨ।

ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਤਰਨਤਾਰਨ ਦੇ ਪਿੰਡ ਨਵਾਂ ਪਿੰਡ ਡਲਕੇ ਵਿਖੇ ਸਰਪੰਚ ਮਨਜੀਤ ਕੌਰ ਦੇ ਪਤੀ ਸੁਖਬੀਰ ਸਿੰਘ ’ਤੇ ਹੋਏ ਹਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕ ਵੀ ਪੰਜਾਬ ਵਿਚ ਸੁਰੱਖਿਅਤ ਨਹੀਂ ਹਨ। ਜੋਸ਼ੀ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਨੂੰ ਪਿੰਡ ਵਿਚ ਹੈਰੋਇਨ (ਚਿੱਟਾ) ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਕਥਿਤ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਸੂਬੇ ਵਿਚ ਨਸ਼ਾ ਤਸਕਰਾਂ ਦੀ ਦਹਿਸ਼ਤ ਕਦੋਂ ਖ਼ਤਮ ਹੋਵੇਗੀ। ਉਨ੍ਹਾਂ ਗੁਲਜ਼ਾਰ, ਪਰਵਿੰਦਰ ਝੋਟਾ ਅਤੇ ਬਿਕਰਮਜੀਤ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ’ਤੇ ਹਮਲਿਆਂ ਦਾ ਸਿਲਸਿਲਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੀ ਸਰਪੰਚ ਦਾ ਪਰਿਵਾਰ ਵੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਸਵਾਲ ਉੱਠਣੇ ਸੁਭਾਵਿਕ ਹਨ। ਜੋਸ਼ੀ ਨੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਸਮੇਤ ‘ਆਪ’ ਦੀ ਸਿਖਰਲੀ ਲੀਡਰਸ਼ਿਪ ਤੋਂ ਇਸ ਮਾਮਲੇ ’ਤੇ ਜਵਾਬ ਮੰਗਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। 25 ਸੀਐਚਡੀ67
ਪਿਛਲੀ ਖ਼ਬਰ ਦੂਜੇ ਸੂਬਿਆਂ ਤੋਂ ਪ੍ਰਵਾਸ ਕਰ ਕੇ ਆਏ ਲੋਕ ਰਾਖਵੇਂ ਵਾਰਡਾਂ ਤੋਂ ਨਹੀਂ ਲੜ ਸਕਣਗੇ ਚੋਣ ਅਗਲੀ ਖ਼ਬਰ ਐਮਰਜੈਂਸੀ ਨਾਲ ਨਜਿੱਠਣ ਦੀ ਤਿਆਰੀ ਪਰਖਣ ਲਈ ਚੰਡੀਗੜ੍ਹ ‘ਚ 27 ਨੂੰ ਹੋਵੇਗਾ ਬਲੈਕਆਊਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।