ਭਾਜਪਾ-ਅਕਾਲੀ ਗੱਠਜੋੜ ਪੰਜਾਬ ਨੂੰ ਵਿਕਾਸ ਦੀ ਸਹੀ ਰਾਹ ’ਤੇ ਲੈ ਕੇ ਜਾਵੇਗਾ- ਗੁਰਦਰਸ਼ਨ ਸਿੰਘ ਸੈਣੀ ‘ ਆਪ ’ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਝੂਠੇ ਵਾਅਦੇ , ਮੋਦੀ ਦੀ ਡਬਲ ਇੰਜਣ ਸਰਕਾਰ ਹੀ ਸੂਬੇ ਦੀ ਤਰੱਕੀ ਕਰ ਸਕਦੀ ਹੈ
ਡੇਰਾਬੱਸੀ, 25 ਨਵੰਬਰ (ਗੁਰਮੀਤ ਸਿੰਘ) – ਭਾਜਪਾ ਅਤੇ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਸੂਬੇ ਨੂੰ ਸਹੀ ਮਾਇਨੇ ਵਿਚ ਵਿਕਾਸ ਦੀ ਰਾਹ ’ਤੇ ਅੱਗੇ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੇ ਲੋਕਾਂ ਲਈ ਇਕ ਚੰਗਾ ਸੰਕੇਤ ਹੈ।
ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਨੂੰ ਮਿਲਦੇ ਹੋਏ। ਤਸਵੀਰ : ਗੁਰਮੀਤ ਸਿੰਘ
26-11-2026