ਟਾਟਾ ਦੇ ਨਾਂਅ ’ ਤੇ ਨਕਲੀ ਨਮਕ ਦਾ ਕਾਰੋਬਾਰ , ਤਿੰਨ ਦੁਕਾਨਦਾਰਾਂ ਸਮੇਤ ਚਾਰ ਖ਼ਿਲਾਫ਼ ਕੇਸ ਦਰਜ
ਜ਼ੀਰਕਪੁਰ, 27 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਵਿਚ ਟਾਟਾ ਨਮਕ ਦੇ ਬ੍ਰਾਂਡ ਦੀ ਆੜ ਵਿਚ ਕਥਿਤ ਤੌਰ ’ਤੇ ਨਕਲੀ ਨਮਕ ਤਿਆਰ ਕਰ ਕੇ ਬਾਜ਼ਾਰ ਵਿਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਟਾਟਾ ਕੰਜ਼ਿਊਮਰ ਪ੍ਰੋਡਕਟਸ ਲਿਮਟਿਡ ਦੀ ਅਧਿਕਾਰਤ ਕੰਪਨੀ ਦੇ ਨੁਮਾਇੰਦੇ ਵਿਵੇਕ ਸ਼ਰਮਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਤਿੰਨ ਦੁਕਾਨਦਾਰਾਂ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
28-11-2026