28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚੋਰੀ ਦੇ ਗਹਿਣਿਆਂ ਬਦਲੇ ਨਸ਼ਾ ਦੇਣ ਵਾਲੇ ਗਰੋਹ ਦਾ ਡੇਰਾਬੱਸੀ ਪੁਲਿਸ ਵਲੋਂ ਪਰਦਾਫਾਸ਼ ਨਾਬਾਲਗ ਸਮੇਤ ਚਾਰ ਕਾਬੂ , 40 ਗ੍ਰਾਮ ਹੈਰੋਇਨ ਤੇ ਚੋਰੀ ਦੇ ਗਹਿਣੇ ਬਰਾਮਦ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਇਕ ਘਰ ਵਿਚ ਹੋਈ ਚੋਰੀ ਦੀ ਵਾਰਦਾਤ ਦੀ ਗੁੱਥੀ ਸੁਲਝਾਉਂਦਿਆਂ ਚੋਰੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਤੇ ਨਸ਼ਾ ਤਸਕਰੀ ਨਾਲ ਜੁੜੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨਾਬਾਲਗ ਤੇ ਇਕ ਔਰਤ ਸਮੇਤ ਚਾਰ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਸੋਨੇ-ਚਾਂਦੀ ਦੇ ਗਹਿਣਿਆਂ ਤੋਂ ਇਲਾਵਾ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 28-11-2026
ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਇਕ ਘਰ ਵਿਚ ਹੋਈ ਚੋਰੀ ਦੀ ਵਾਰਦਾਤ ਦੀ ਗੁੱਥੀ ਸੁਲਝਾਉਂਦਿਆਂ ਚੋਰੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਤੇ ਨਸ਼ਾ ਤਸਕਰੀ ਨਾਲ ਜੁੜੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨਾਬਾਲਗ ਤੇ ਇਕ ਔਰਤ ਸਮੇਤ ਚਾਰ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਸੋਨੇ-ਚਾਂਦੀ ਦੇ ਗਹਿਣਿਆਂ ਤੋਂ ਇਲਾਵਾ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੀ ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਚੋਰੀ ਕੀਤੇ ਗਹਿਣਿਆਂ ਬਦਲੇ ਨਸ਼ਾ ਹਾਸਿਲ ਕੀਤਾ ਜਾਂਦਾ ਸੀ। ਅੱਜ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਡੇਰਾਬੱਸੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਬੀਤੀ 25 ਨਵੰਬਰ ਨੂੰ ਗੁਲਾਬਗੜ੍ਹ ਦੀ ਵਸਨੀਕ ਸੋਨਾ ਦੇਵੀ ਪਤਨੀ ਦੁਰਗੇਸ਼ ਦਾ ਪਰਿਵਾਰ ਘਰ ਨੂੰ ਤਾਲੇ ਲਗਾ ਕੇ ਆਪੋ-ਆਪਣੇ ਕੰਮਾਂ ’ਤੇ ਗਿਆ ਹੋਇਆ ਸੀ। ਰਾਤ ਸਮੇਂ ਘਰ ਪਰਤਣ ’ਤੇ ਉਨ੍ਹਾਂ ਦੇਖਿਆ ਕਿ ਕਮਰਿਆਂ ਅਤੇ ਪੇਟੀ ਦੇ ਤਾਲੇ ਟੁੱਟੇ ਹੋਏ ਸਨ ਤੇ ਸੋਨੇ-ਚਾਂਦੀ ਦੇ ਗਹਿਣਿਆਂ ਸਮੇਤ ਨਕਦੀ ਗਾਇਬ ਸੀ। ਇਸ ਸੰਬੰਧੀ ਪੁਲਿਸ ਨੇ 26 ਨਵੰਬਰ ਨੂੰ ਮੁਕੱਦਮਾ ਦਰਜ ਕੀਤਾ ਸੀ। ਡੀ. ਐੱਸ. ਪੀ. ਡੇਰਾਬੱਸੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਡੇਰਾਬੱਸੀ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚੋਰੀ ਦੇ ਮਾਮਲੇ ਵਿਚ ਇਕ ਨਾਬਾਲਗ ਨੂੰ ਕਾਬੂ ਕੀਤਾ, ਜੋ ਕਿ ਪੂਰੇ ਮਾਮਲੇ ਦਾ ਮਾਸਟਰ ਮਾਇੰਡ ਸੀ। ਉਸ ਕੋਲੋਂ ਕੀਤੀ ਪੁੱਛਗਿੱਛ ਨੇ ਪੁਲਿਸ ਨੂੰ ਚੋਰੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਅਤੇ ਨਸ਼ਾ ਤਸਕਰੀ ਨਾਲ ਜੁੜੇ ਤਿੰਨ ਹੋਰ ਵਿਅਕਤੀਆਂ ਤੱਕ ਪਹੁੰਚਾ ਦਿੱਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਸਮਤਾ ਸਿੰਘ ਵਾਸੀ ਪਿੰਡ ਭਗਵਾਨਪੁਰ, ਜਸਵਿੰਦਰ ਸਿੰਘ ਉਰਫ਼ ਗਾਂਧੀ ਪੁੱਤਰ ਲਾਭ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਲਕਸ਼ਮੀ ਕੌਰ ਪੁੱਤਰੀ ਓਮ ਪ੍ਰਕਾਸ਼ ਵਜੋਂ ਹੋਈ ਹੈ। ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਇਨ੍ਹਾਂ ਤੋਂ ਹੋਰ ਪੁੱਛਗਿੱਛ ਕਰੇਗੀ। ਡੀ. ਐੱਸ. ਪੀ. ਖੋਸਾ ਨੇ ਦੱਸਿਆ ਕਿ ਗੁਰਜੀਤ ਸਿੰਘ ਖ਼ਿਲਾਫ਼ 11 ਅਕਤੂਬਰ 2023 ਨੂੰ ਥਾਣਾ ਡੇਰਾਬੱਸੀ ਵਿਖੇ ਪੋਕਸੋ ਐਕਟ ਤਹਿਤ ਮੁਕੱਦਮਾ ਨੰ. 313 ਦਰਜ ਹੋਇਆ ਸੀ, ਜਿਸ ਵਿਚ ਉਹ ਭਗੌੜਾ ਚੱਲ ਰਿਹਾ ਸੀ।
ਪਿਛਲੀ ਖ਼ਬਰ ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਵਿਸ਼ਾਲ ਗੇਟ ਰੈਲੀ ਅਗਲੀ ਖ਼ਬਰ ਜ਼ੀਰਕਪੁਰ ਥਾਣੇ ਦੇ ਅੰਦਰ ਤੇ ਬਾਹਰ ਖੜ੍ਹੇ ਸੈਂਕੜੇ ਕੇਸ ਪ੍ਰਾਪਰਟੀ ਵਾਹਨ ਬਣ ਰਹੇ ਨੇ ਕਬਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।