ਅਕਾਲੀ-ਭਾਜਪਾ ਗੱਠਜੋੜ ਲਈ ਹਲਕੇ ’ਚ ਅਗਲੀ ਰੂਪ-ਰੇਖਾ ਤਿਆਰ ਕਰਨ ਲਈ ਪ੍ਰੋਗਰਾਮ ਅੱਜ-ਖੁਸ਼ਵੰਤ ਰਾਏ ਗੀਗਾ
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਪ੍ਰੋਟੋਕਲ ਸਕੱਤਰ ਤੇ ਖਰੜ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਖੁਸ਼ਵੰਤ ਰਾਏ ਗੀਗਾ ਵਲੋਂ ‘ਭਾਜਪਾ-ਅਕਾਲੀ ਦਲ ਸਾਥ’ ਦੇ ਬੈਨਰ ਹੇਠ ਖਰੜ ਹਲਕੇ ਦਾ ਵਿਕਾਸ ਬਾਰੇ ਰੂਪ-ਰੇਖਾ ਤਿਆਰ ਕਰਨ ਲਈ 28 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਰਿਜ਼ੋਰਟ ਬਡਾਲੀ ਵਿਖੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕੱਠ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਸਪੱਸ਼ਟ ਕੀਤਾ ਜਾਵੇਗਾ ਕਿ ਭਾਜਪਾ-ਅਕਾਲੀ ਦਲ ਗੱਠਜੋੜ ਤੋਂ ਪਹਿਲਾਂ ਅਤੇ ਬਾਅਦ ‘ਚ ਹਲਕੇ ਦੀ ਕੀ ਸਥਿਤੀ ਹੈ।
ਅਜੀਤ ਡੈਸਕ
28-11-2026