28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਇਕ ਰੰਧਾਵਾ ਵਲੋਂ ਖੇਡ ਮੈਦਾਨ ਲਈ 5 ਲੱਖ ਰੁ. ਦੀ ਗ੍ਰਾਂਟ ਦੇਣ ਦਾ ਐਲਾਨ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪੇਂਡੂ ਖੇਤਰਾਂ ਵਿਚ ਖੇਡ ਪ੍ਰਤਿਭਾ ਨੂੰ ਉਭਾਰਨ ਤੇ ਨੌਜਵਾਨਾਂ ਨੂੰ ਖੇਡਾਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਪਿੰਡ ਖੇੜੀ ਗੁੱਜਰਾਂ ਨੂੰ ਵੱਡੀ ਸੌਗਾਤ ਮਿਲੀ ਹੈ। ਪਿੰਡ ਵਿਖੇ ਕਰਵਾਏ ਤੀਜੇ ਸਾਂਝੇ ਕਬੱਡੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਵਿਚ ਖੇਡ ਮੈਦਾਨ ਬਣਾਉਣ ਲਈ 5 ਲੱਖ ਰੁ.

ਅਜੀਤ ਡੈਸਕ 28-11-2026
ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪੇਂਡੂ ਖੇਤਰਾਂ ਵਿਚ ਖੇਡ ਪ੍ਰਤਿਭਾ ਨੂੰ ਉਭਾਰਨ ਤੇ ਨੌਜਵਾਨਾਂ ਨੂੰ ਖੇਡਾਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਪਿੰਡ ਖੇੜੀ ਗੁੱਜਰਾਂ ਨੂੰ ਵੱਡੀ ਸੌਗਾਤ ਮਿਲੀ ਹੈ। ਪਿੰਡ ਵਿਖੇ ਕਰਵਾਏ ਤੀਜੇ ਸਾਂਝੇ ਕਬੱਡੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਵਿਚ ਖੇਡ ਮੈਦਾਨ ਬਣਾਉਣ ਲਈ 5 ਲੱਖ ਰੁ. ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ 5100 ਰੁ. ਦਾ ਆਰਥਿਕ ਸਹਿਯੋਗ ਵੀ ਦਿੱਤਾ। ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਖੇਡ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਅਤੇ ਲੋੜ ਸਿਰਫ਼ ਇਸ ਪ੍ਰਤਿਭਾ ਨੂੰ ਨਿਖਾਰਨ ਲਈ ਢੁਕਵੇਂ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੋਣ ਦੇ ਨਾਲ-ਨਾਲ ਸਾਡੇ ਪੇਂਡੂ ਵਿਰਸੇ ਅਤੇ ਆਪਸੀ ਭਾਈਚਾਰਕ ਸਾਂਝ ਦਾ ਅਨਿੱਖੜਵਾਂ ਅੰਗ ਹੈ। ਅਜਿਹੇ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਹਲਕੇ ਵਿਚ ਵਿਕਸਿਤ ਕੀਤੀਆਂ ਜਾ ਰਹੀਆਂ ਖੇਡ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਡੇਰਾਬੱਸੀ ਹਲਕੇ ਦੇ 29 ਪਿੰਡਾਂ ਵਿਚ ਮੁੱਖ ਮੰਤਰੀ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ ਤਹਿਤ ਅੱਧੇ ਤੋਂ ਵੱਧ ਸਟੇਡੀਅਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀਆਂ ਦੇ ਨਿਰਮਾਣ ਕਾਰਜ ਜਾਰੀ ਹਨ। ਇਸ ਮੌਕੇ ਪਿੰਡ ਦੇ ਸਰਪੰਚ ਕ੍ਰਿਸ਼ਨ ਲਾਲ ਅਤੇ ਡੇਰਾਬੱਸੀ ਦੇ ਕੌਂਸਲਰਾਂ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਸੂਬੇ ਨੂੰ ਵਿਕਾਸ, ਸਥਿਰਤਾ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਵਾਲਾ-ਪਵਨ ਮਨੋਚਾ ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।