30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਸ਼ਾ ਮੁਕਤ ਪੰਜਾਬ ਤੇ ਖਰੜ ਦੇ ਸਰਬਪੱਖੀ ਵਿਕਾਸ ਲਈ ਵਾਰਿਸ ਪੰਜਾਬ ਦੇ ਵਚਨਵੱਧ-ਸ਼ਿਵਚਰਨ ਭੰਗੂ ਪਿੰਡ ਨੱਗਲਗੜ੍ਹੀਆ ਵਿਖੇ ਮੀਟਿੰਗ ਉਪਰੰਤ ਘਰ - ਘਰ ਚੋਣ ਪ੍ਰਚਾਰ ਮੁਹਿੰਮ ਦੀ ਕੀਤਾ ਆਗਾਜ਼

ਕੁਰਾਲੀ, 29 ਨਵੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਭਾਵੇਂ ਅਜੇ ਰਸਮੀ ਤੌਰ ‘ਤੇ ਐਲਾਨ ਹੋਣਾ ਬਾਕੀ ਹੈ, ਪਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਹਲਕਾ ਖਰੜ ਤੋਂ ਇੰਚਾਰਜ ਸ਼ਿਵਚਰਨ ਸਿੰਘ ਭੰਗੂ ਨੇ ਪਿੰਡਾਂ ‘ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਪਿੰਡ ਨੱਗਲਗੜ੍ਹੀਆ ਵਿਖੇ ਹੋਈ ਮੀਟਿੰਗ ਦੌਰਾਨ ਸ਼ਿਵਚਰਨ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਨਸ਼ਿਆਂ ਦੇ ਕੋਹੜ ਨੂੰ ਸੂਬੇ ‘ਚੋਂ ਖ਼ਤਮ ਕਰਨ ਦਾ ਮਨ ਬਣਾ ਲਿਆ ਹੈ।

ਪਿੰਡ ਨੱਗਲਗੜ੍ਹੀਆ ਵਿਖੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਇੰਚਾਰਜ ਸ਼ਿਵਚਰਨ ਸਿੰਘ ਭੰਗੂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਬਿੱਲਾ ਅਕਾਲਗੜ੍ਹੀਆ 30-11-2026
ਕੁਰਾਲੀ, 29 ਨਵੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਭਾਵੇਂ ਅਜੇ ਰਸਮੀ ਤੌਰ ‘ਤੇ ਐਲਾਨ ਹੋਣਾ ਬਾਕੀ ਹੈ, ਪਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਹਲਕਾ ਖਰੜ ਤੋਂ ਇੰਚਾਰਜ ਸ਼ਿਵਚਰਨ ਸਿੰਘ ਭੰਗੂ ਨੇ ਪਿੰਡਾਂ ‘ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਪਿੰਡ ਨੱਗਲਗੜ੍ਹੀਆ ਵਿਖੇ ਹੋਈ ਮੀਟਿੰਗ ਦੌਰਾਨ ਸ਼ਿਵਚਰਨ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਨਸ਼ਿਆਂ ਦੇ ਕੋਹੜ ਨੂੰ ਸੂਬੇ ‘ਚੋਂ ਖ਼ਤਮ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਉਨ੍ਹਾਂ ਹਲਕਾ ਖਰੜ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ‘ਚ ਪੇਸ਼ ਆ ਰਹੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣਾ ਵਿਜ਼ਨ ਲੋਕਾਂ ਨਾਲ ਸਾਂਝਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਵਾਸੀਆਂ ਦੇ ਸਹਿਯੋਗ ਨਾਲ ਪਾਰਟੀ ਵਿਧਾਨ ਸਭਾ ਚੋਣਾਂ ‘ਚ ਇਸ ਸੀਟ ਤੋਂ ਵੱਡੇ ਫਰਕ ਨਾਲ ਜਿੱਤ ਹਾਸਿਲ ਕਰੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਉਮੀਦਵਾਰ ਨੂੰ ਸਮਰਥਨ ਦੇ ਕੇ ਵੱਡੀ ਜਿੱਤ ਦਿਵਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਗੁਰਸ਼ਰਨ ਸਿੰਘ, ਜਤਿਨ ਸਿੰਘ ਖ਼ਾਲਸਾ, ਕਰਮਜੀਤ ਸਿੰਘ, ਸਪਿੰਦਰ ਸਿੰਘ, ਜਗਮੋਹਣ ਸਿੰਘ ਮੂੰਧੋਂ, ਅੰਸ਼ੁਲ ਵਰਮਾ, ਜਸਵੰਤ ਸਿੰਘ ਬੜੌਦੀ ਤੇ ਮਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੁਆਧੀ ਪੰਜਾਬੀ ਸੱਥ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ 23 ਵਾਂ ਸਾਲਾਨਾ ਸਨਮਾਨ ਸਮਾਗਮ ਕਰਵਾਇਆ ਅਗਲੀ ਖ਼ਬਰ ਪੀਰਮੁਛੱਲਾ ਦੇ ਡੰਪਿੰਗ ਗਰਾਊਂਡ ’ਚ ਲੱਗੇ ਕੂੜੇ ਦੇ ਢੇਰਾਂ ਤੇ ਗੰਦਗੀ ਤੋਂ ਇਲਾਕਾ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।