29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ ਸ਼ੀਸ਼ ਮਹਿਲ ’ ਵਿਵਾਦ ਨੇ ਕੇਜਰੀਵਾਲ ਦੇ ਸਾਦਗੀ ਦੇ ਝੂਠੇ ਦਾਅਵਿਆਂ ਦੀ ਖੋਲ੍ਹੀ ਪੋਲ - ਸੰਜੀਵ ਵਸ਼ਿਸ਼ਟ

ਐੱਸ. ਏ.

ਅਜੀਤ ਡੈਸਕ 30-11-2026
ਐੱਸ. ਏ. ਐੱਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ‘ਸ਼ੀਸ਼ ਮਹਿਲ’ ਵਿਵਾਦ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਅਖੌਤੀ ‘ਆਮ ਆਦਮੀ’ ਵਾਲੇ ਚਿਹਰੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਇਸ ਵਿਵਾਦ ਨੇ ਦਿੱਲੀ ਤੇ ਪੰਜਾਬ ਦੀ ਜਨਤਾ ਸਾਹਮਣੇ ਕੇਜਰੀਵਾਲ ਦੇ ਦੋਹਰੇ ਮਾਪਦੰਡਾਂ ਦੀ ਅਸਲੀਅਤ ਉਜਾਗਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਆਉਣ ਸਮੇਂ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਉਹ ਕਦੇ ਸਰਕਾਰੀ ਬੰਗਲਾ ਨਹੀਂ ਲੈਣਗੇ ਅਤੇ ਵੀ. ਆਈ. ਪੀ. ਸੱਭਿਆਚਾਰ ਨੂੰ ਖ਼ਤਮ ਕਰਨਗੇ, ਪਰ ਅੱਜ ਉਹੀ ਆਗੂ ਲੋਕਾਂ ਨੂੰ ਸਾਦਗੀ ਦਾ ਪਾਠ ਪੜ੍ਹਾਉਂਦੇ ਹੋਏ ਟੈਕਸਦਾਤਾਵਾਂ ਦੀ ਮਿਹਨਤ ਦੀ ਕਮਾਈ ਦੇ ਲਗਪਗ 59 ਕਰੋੜ ਰੁ. ਆਲੀਸ਼ਾਨ ਝੂੰਮਰਾਂ, ਮਹਿੰਗੇ ਪਰਦਿਆਂ ਤੇ ਮਾਡਿਊਲਰ ਰਸੋਈ ਵਰਗੀਆਂ ਸਹੂਲਤਾਂ ‘ਤੇ ਖ਼ਰਚ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਆਪਣੀ ਪ੍ਰਮੁੱਖ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਤਰਜ਼ ‘ਤੇ ਲੋਕਾਂ ਲਈ ‘ਸ਼ੀਸ਼ ਮਹਿਲ ਦਰਸ਼ਨ ਯਾਤਰਾ’ ਸ਼ੁਰੂ ਕਰਨੀ ਚਾਹੀਦੀ ਹੈ। 29 ਐਮਓਐਚ 12
ਪਿਛਲੀ ਖ਼ਬਰ ਕੈਪਟਨ ਕੰਵਲਜੀਤ ਸਿੰਘ ਵਾਂਗ ਗੁਰਦਰਸ਼ਨ ਸਿੰਘ ਸੈਣੀ ਨੂੰ ਵੀ ਯਾਦ ਕਰੇਗਾ ਡੇਰਾਬੱਸੀ ਹਲਕਾ-ਹਰਪ੍ਰੀਤ ਸਿੰਘ ਸੈਣੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।