02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਾਮਲਾ ਬੀਰੇਵਾਲਾ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦਾ ਨਿਹੰਗ ਜਥੇਬੰਦੀਆਂ ਨੇ ਬਰਨਾਲਾ-ਸਿਰਸਾ ਮੁੱਖ ਸੜਕ ’ਤੇ ਲਗਾਇਆ ਰੋਸ ਧਰਨਾ

ਮਾਨਸਾ, 1 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵਲੋਂ ਬਰਨਾਲਾ-ਸਿਰਸਾ ਮੁੱਖ ਸੜਕ ‘ਤੇ ਇੱਥੇ ਤਿੰਨਕੋਨੀ ਨਜ਼ਦੀਕ ਜਾਮ ਲਗਾਇਆ ਗਿਆ। ਉਹ ਮੰਗ ਕਰ ਰਹੇ ਸਨ ਕਿ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਕਾਰਵਾਈ ਕੀਤੀ ਜਾਵੇ।

ਅਜੀਤ ਡੈਸਕ 02-08-2026

ਮਾਨਸਾ, 1 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵਲੋਂ ਬਰਨਾਲਾ-ਸਿਰਸਾ ਮੁੱਖ ਸੜਕ ‘ਤੇ ਇੱਥੇ ਤਿੰਨਕੋਨੀ ਨਜ਼ਦੀਕ ਜਾਮ ਲਗਾਇਆ ਗਿਆ। ਉਹ ਮੰਗ ਕਰ ਰਹੇ ਸਨ ਕਿ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਕਾਰਵਾਈ ਕੀਤੀ ਜਾਵੇ। ਸਭਾ ਦੇ ਕੌਮੀ ਸਕੱਤਰ ਬਾਬਾ ਰਾਜਵਿੰਦਰ ਸਿੰਘ ਘਰਾਂਗਣੇ ਵਾਲਿਆਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ 10 ਦਿਨਾਂ ‘ਚ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਨਿੱਗਰ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਉੱਥੇ ਖੋਖਰ ਕਲਾਂ ਦੇ ਗ੍ਰੰਥੀ ਸਿੰਘ ਵਲੋਂ ਕੀਤੀ ਖ਼ੁਦਕੁਸ਼ੀ ਦੀ ਪੜਤਾਲ ਕਰਵਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਧਰਨੇ ਨੂੰ 5 ਮੈਂਬਰੀ ਕਮੇਟੀ ਦੇ ਆਗੂ ਤਰਸੇਮ ਸਿੰਘ ਝੁਨੀਰ, ਰਾਜਾ ਸਿੰਘ ਸਰਦੂਲਗੜ੍ਹ, ਗੁਰਪ੍ਰੀਤ ਸਿੰਘ ਮਾਨਬੀਬੜੀਆਂ, ਸਤਨਾਮ ਸਿੰਘ ਝੇਰਿਆਂਵਾਲੀ, ਸਿਕੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਾਬਾ ਕਸ਼ਮੀਰ ਸਿੰਘ, ਬਾਬਾ ਅਮਰਜੀਤ ਸਿੰਘ ਮਰਿਯਾਦਾ, ਸਤਿਕਾਰ ਸਭਾ ਹਰਿਆਣਾ ਦੇ ਆਗੂ ਗਿਆਨੀ ਸੁਖਵਿੰਦਰ ਸਿੰਘ, ਗ੍ਰੰਥੀ ਸਭਾ ਦੇ ਭਾਈ ਦਾਰਾ ਸਿੰਘ ਅਕਲੀਆ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ। ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਗਿੱਲ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਇਨਸਾਫ਼ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਕੈਂਪ ਦੌਰਾਨ 153 ਮਰੀਜ਼ਾਂ ਦੀ ਜਾਂਚ, 93 ਨੂੰ ਐਨਕਾਂ ਵੰਡੀਆਂ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜ਼ੋਰਾਂ ’ਤੇ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।