02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਬੁੱਧ ਰਾਮ ਵਲੋਂ ਰਿਉਂਦ ਕਲਾਂ ਤੇ ਰਿਉਂਦ ਖ਼ੁਰਦ ਵਿਖੇ ਲੋਕ ਮਿਲਣੀਆਂ

ਬੋਹਾ, 1 ਅਗਸਤ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਰਿਉਂਦ ਕਲਾਂ ਅਤੇ ਰਿਉਂਦ ਖ਼ੁਰਦ ਵਿਖੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਲੋਕ ਮਿਲਣੀ ਕੀਤੀ ਗਈ। ਉਨ੍ਹਾਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪ੍ਰਮੁੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।

ਪਿੰਡ ਰਿਉਂਦ ਵਿਖੇ ਲੋਕ ਮਿਲਣੀ ਸਮੇਂ ਸੰਬੋਧਨ ਕਰਦੇ ਹੋਏ ਵਿਧਾਇਕ ਬੁੱਧ ਰਾਮ। ਅਜੀਤ ਤਸਵੀਰ 02-08-2026

ਬੋਹਾ, 1 ਅਗਸਤ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਰਿਉਂਦ ਕਲਾਂ ਅਤੇ ਰਿਉਂਦ ਖ਼ੁਰਦ ਵਿਖੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਲੋਕ ਮਿਲਣੀ ਕੀਤੀ ਗਈ। ਉਨ੍ਹਾਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪ੍ਰਮੁੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜਿਹੜੀਆਂ ਯੋਗ ਔਰਤਾਂ ਸਹਾਇਤਾ ਰਾਸ਼ੀ ਤੋਂ ਵਾਂਝੀਆਂ ਰਹਿ ਗਈਆਂ ਸਨ, ਦੇ ਬੈਂਕ ਖਾਤਿਆਂ ਵਿੱਚ ਮੁੱਖ ਮੰਤਰੀ ਦੇ ਆਦੇਸ਼ ‘ਤੇ ਅੱਜ ਪੈਸੇ ਭੇਜ ਦਿੱਤੇ ਹਨ। ਵਿਧਾਇਕ ਨੇ ਦੱਸਿਆ ਕਿ ਪਿੰਡ ਰਿਉਂਦ ਕਲਾਂ ਦੇ ਵਿਕਾਸ ਲਈ ਹੁਣ ਤੱਕ ਲਗਪਗ 2 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਪਿੰਡ ‘ਚ ਮਲਟੀਪਰਪਜ਼-ਕਮ-ਮੈਰਿਜ ਪੈਲੇਸ ਦੀ ਉਸਾਰੀ ਲਈ 20 ਲੱਖ ਰੁਪਏ ਦੀ ਹੋਰ ਵਿਸ਼ੇਸ਼ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੁਹਰਾਇਆ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਕੰਮ ਕਰਦੀ ਰਹੇਗੀ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜਸਵਿੰਦਰ ਸਿੰਘ ਸਰਪੰਚ ਰਿਉਂਦ ਕਲਾਂ, ਆਪ ਆਗੂ ਅਮਨਦੀਪ ਸਿੰਘ, ਲਖਵਿੰਦਰ ਸਿੰਘ ਭੁੱਲਰ, ਬਲਵਿੰਦਰ ਸਿੰਘ, ਜਗਪਾਲ ਸਿੰਘ ਸਰਪੰਚ ਰਿਉਂਦ ਖ਼ੁਰਦ, ਪ੍ਰਧਾਨ ਚਰਨਜੀਤ ਸਿੰਘ ਫ਼ੌਜੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਭੁੱਖ ਹੜਤਾਲ ਅਗਲੀ ਖ਼ਬਰ ਆਲਮਪੁਰ ਬੋਦਲਾ ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ, 4 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।