02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹਰਦੇਵ ਸਿੰਘ ਬਾਦਲ

ਮਾਨਸਾ, 1 ਅਗਸਤ- ਹਰਦੇਵ ਸਿੰਘ ਸਿੱਧੂ ਦਾ ਜਨਮ 1955 ‘ਚ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਫਫੜੇ ਭਾਈਕੇ ਵਿਖੇ ਬਲਵੰਤ ਸਿੰਘ ਦੇ ਘਰ ਮਾਤਾ ਗੁਰਦਿਆਲ ਕੌਰ ਦੀ ਕੁੱਖੋਂ ਹੋਇਆ। ਉਨ੍ਹਾਂ 10ਵੀਂ ਤੱਕ ਦੀ ਤਾਲੀਮ ਪਿੰਡ ਦੇ ਸਰਕਾਰੀ ਸਕੂਲ ‘ਚੋਂ ਪ੍ਰਾਪਤ ਕੀਤੀ।

ਭੋਗ ’ ਤੇ ਵਿਸ਼ੇਸ਼ 02-08-2026
ਮਾਨਸਾ, 1 ਅਗਸਤ- ਹਰਦੇਵ ਸਿੰਘ ਸਿੱਧੂ ਦਾ ਜਨਮ 1955 ‘ਚ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਫਫੜੇ ਭਾਈਕੇ ਵਿਖੇ ਬਲਵੰਤ ਸਿੰਘ ਦੇ ਘਰ ਮਾਤਾ ਗੁਰਦਿਆਲ ਕੌਰ ਦੀ ਕੁੱਖੋਂ ਹੋਇਆ। ਉਨ੍ਹਾਂ 10ਵੀਂ ਤੱਕ ਦੀ ਤਾਲੀਮ ਪਿੰਡ ਦੇ ਸਰਕਾਰੀ ਸਕੂਲ ‘ਚੋਂ ਪ੍ਰਾਪਤ ਕੀਤੀ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਬਹਿਲੋ ਦੀ 13 ਵੀਂ ਵੰਸ਼ ‘ਚ ਜਨਮੇ ਹਰਦੇਵ ਸਿੰਘ ਮੁੱਢ ਕਦੀਮੋ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜਨ ਕਰ ਕੇ ਉਨ੍ਹਾਂ ਨੂੰ ਇਲਾਕੇ ‘ਚ ਹਰਦੇਵ ਸਿੰਘ ਬਾਦਲ ਕਰ ਕੇ ਜਾਣਿਆ ਜਾਂਦਾ ਸੀ। ਇਨ੍ਹੀਂ ਦਿਨੀਂ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਸਨ। ਜਿੱਥੇ ਬਾਦਲ ਖ਼ੁਦ ਕਈ ਵਰ੍ਹੇ ਪਿੰਡ ਪੰਚ ਰਹੇ ਉੱਥੇ ਉਨ੍ਹਾਂ ਦੀ ਪਤਨੀ ਹਰਵਿੰਦਰ ਕੌਰ ਪਿੰਡ ਦੀ ਸਰਪੰਚ ਵੀ ਰਹੀ। ਉਨ੍ਹਾਂ ਆਪਣੀਆਂ 4 ਧੀਆਂ ਤੇ ਪੁੱਤਰ ਨੂੰ ਚੰਗੀ ਸਿੱਖਿਆ ਹਾਸਲ ਕਰਵਾਈ। ਉਨ੍ਹਾਂ ਦੇ ਪੁੱਤਰ ਐਡਵੋਕੇਟ ਬੀਰਦਵਿੰਦਰ ਸਿੰਘ ਸਿੱਧੂ ਬਾਰ ਐਸੋਸੀਏਸ਼ਨ ਮਾਨਸਾ ਦੇ ਸਕੱਤਰ ਵੀ ਰਹੇ ਹਨ ਜਦਕਿ ਨੂੰਹ ਅਮਨਦੀਪ ਕੌਰ ਅਧਿਆਪਕਾ ਹਨ। ਭਾਈ ਬਹਿਲੋ ਸਭ ਤੋਂ ਪਹਿਲੋ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਦੇ ਪ੍ਰਧਾਨ ਸ: ਬਾਦਲ ਪਿਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਵਿਛੋੜਾ ਦੇ ਗਏ। ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ 2 ਅਗਸਤ ਨੂੰ 12 ਤੋਂ 1 ਵਜੇ ਤੱਕ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ (ਮਾਨਸਾ) ਵਿਖੇ ਹੋਵੇਗਾ। - ਬਲਵਿੰਦਰ ਸਿੰਘ ਧਾਲੀਵਾਲ 01 ਮਾਨਸਾ07 ਹਰਦੇਵ ਸਿੰਘ ਬਾਦਲ
ਪਿਛਲੀ ਖ਼ਬਰ ਨਗਰ ਪੰਚਾਇਤ ਮਲੂਕਾ ਦੀ ਪ੍ਰਧਾਨਗੀ ਦੀ ਕੁਰਸੀ ਸ਼੍ਰੋਮਣੀ ਅਕਾਲੀ ਦਲ ਨੇ ਸੰਭਾਲੀ ਮਲੂਕਾ ਵਲੋਂ ਟੀਮ ਨੂੰ ਵਧਾਈ ਅਤੇ ਪ੍ਰਸ਼ਾਸ... ਅਗਲੀ ਖ਼ਬਰ ਕਿਸਾਨ ਮਹਾ ਸਭਾ ਦੀ 5ਵੀਂ ਕੌਮੀ ਕਾਨਫ਼ਰੰਸ ਜਲੰਧਰ ਵਿਖੇ 20 ਤੇ 21 ਸਤੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।