03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਧਾਇਕ ਬੁੱਧ ਰਾਮ ਨੇ ਬੀਰੇਵਾਲਾ ਡੋਗਰਾਂ ਤੇ ਰਾਮਗੜ੍ਹ ਸ਼ਾਹਪੁਰੀਆਂ ’ਚ ਲੋਕ ਮਿਲਣੀਆਂ ਕੀਤੀਆਂ

ਬੋਹਾ, 2 ਅਗਸਤ (ਰਮੇਸ਼ ਤਾਂਗੜੀ)- ਹਲਕਾ ਵਿਧਾਇਕ ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾਂ ਅਤੇ ਰਾਮਗੜ੍ਹ ਸ਼ਾਹਪੁਰੀਆਂ ਵਿਖੇ ਲੋਕ ਮਿਲਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ।

ਅਜੀਤ ਡੈਸਕ 03-08-2026
ਬੋਹਾ, 2 ਅਗਸਤ (ਰਮੇਸ਼ ਤਾਂਗੜੀ)- ਹਲਕਾ ਵਿਧਾਇਕ ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾਂ ਅਤੇ ਰਾਮਗੜ੍ਹ ਸ਼ਾਹਪੁਰੀਆਂ ਵਿਖੇ ਲੋਕ ਮਿਲਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਬੀਰੇਵਾਲਾ ਡੋਗਰਾਂ ਲਈ ਸਰਕਾਰ ਨੇ 4 ਸਾਲਾਂ ’ਚ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ ਅਤੇ ਹੁਣ ਹੋਰ 9 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਰਾਮਗੜ੍ਹ ਸ਼ਾਹਪੁਰੀਆਂ ’ਚ ਪਹਿਲਾਂ ਹੀ 70 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਹੁਣ ਹੋਰ 13 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਸਰੋਜ ਬਾਲਾ, ਬਿੰਦਰ ਸਿੰਘ, ਕੁਲਦੀਪ ਸਿੰਘ, ਸਰਪੰਚ ਮਨਜਿੰਦਰ ਕੌਰ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਰਿੰਟੂ, ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੀਆਂ ਖਿਡਾਰਨਾਂ ਨੇ ਫਿਰ ਰਚਿਆ ਇਤਿਹਾਸ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਭਾਜਪਾ ਦੀ ਕਲਸ਼ ਯਾਤਰਾ ਰਾਹੀਂ ਆਈ ਪਵਿੱਤਰ ਮਿੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।