04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਬੁਢਲਾਡਾ ਡੀਪੂ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬੁਢਲਾਡਾ, 3 ਅਗਸਤ (ਸੁਨੀਲ ਮਨਚੰਦਾ)- ਸਥਾਨਕ ਪੀ. ਆਰ.

ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕੱਚੇ ਕਾਮੇ। ਤਸਵੀਰ : ਟੋਨੀ ਬੁਢਲਾਡਾ 04-08-2026
ਬੁਢਲਾਡਾ, 3 ਅਗਸਤ (ਸੁਨੀਲ ਮਨਚੰਦਾ)- ਸਥਾਨਕ ਪੀ.ਆਰ.ਟੀ.ਸੀ. ਡੀਪੂ ਦੇ ਮੁੱਖ ਗੇਟ ਅੱਗੇ ਕੱਚੇ ਕਾਮਿਆਂ ਵਲੋਂ ਬੱਸਾਂ ਦਾ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੀਟਿੰਗਾਂ ਦਾ ਬਹਾਨਾ ਲਗਾ ਕੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਬਜਾਏ ਡੰਗ ਟਪਾਊ ਨੀਤੀ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵਲੋਂ ਅਨੇਕਾਂ ਵਾਰ ਸਰਕਾਰ ਦੇ ਮੰਤਰੀਆਂ ਅਤੇ ਆਲਾ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਸਰਕਾਰ ਇਸ ਨੂੰ ਅਮਲ ’ਚ ਨਾ ਲਿਆ ਕੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿੱਲੋਮੀਟਰ ਸਕੀਮਾਂ ਤਹਿਤ ਚੱਲ ਰਹੀਆਂ ਬੱਸਾਂ ਨੂੰ ਤੁਰੰਤ ਬੰਦ ਕੀਤਾ ਜਾਵੇ, ਕੱਚੇ ਤੇ ਪੱਕੇ ਕਾਮਿਆਂ ਦੀ ਇੱਕੋ ਜਿਹੀ ਤਨਖ਼ਾਹ ਦੇਣ ਦੇ ਨਾਲ ਹੀ ਜੇਲ੍ਹਾਂ ’ਚ ਨਜ਼ਰਬੰਦ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਆਊਟਸੋਰਸ ਭਰਤੀ ਬੰਦ ਕਰ ਕੇ ਪੱਕੀ ਭਰਤੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਕੋਈ ਬਿੱਲ ਪੇਸ਼ ਨਾ ਕੀਤਾ ਤਾਂ ਭਲਕੇ ਕੱਚੇ ਕਾਮੇ ਹੋਰਨਾਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਵਿਧਾਨ ਸਭਾ ਵੱਲ ਕੂਚ ਕਰਨਗੇ। ਇਸ ਮੌਕੇ ਜੁਗਰਾਜ ਸਿੰਘ, ਦਿਲਜੀਤ ਸਿੰਘ, ਰੇਸ਼ਮ ਸਿੰਘ, ਮਹਿੰਦਰ ਸਿੰਘ, ਕਰਤਾਰ ਸਿੰਘ, ਸਰਦੂਲ ਸਿੰਘ, ਜਤਿੰਦਰ ਕੁਮਾਰ, ਰਮੇਸ਼ ਕੁਮਾਰ, ਸੂਬਾ ਸਿੰਘ, ਮੱਖਣ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ ਸਟੋਰਾਂ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ ਨਾਅਰੇਬਾਜ਼ੀ ਅਗਲੀ ਖ਼ਬਰ ਸਮਾਜ ਸੇਵੀ ਸੰਸਥਾ ਨੇ 700 ਤੋਂ ਵੱਧ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।