17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਭਾਵਾ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਰਜਬਾਹੇ 'ਚੋਂ ਮਿਲੀ

ਅਜੀਤ ਡੈਸਕ 22-01-2026
ਬਰੇਟਾ, 21 ਜਨਵਰੀ ( ਜੀਵਨ ਸ਼ਰਮਾ)- ਨੇੜਲੇ ਪਿੰਡ ਭਾਵਾ ਦਾ ਨੌਜਵਾਨ ਜੋ ਕਿ ਪਿਛਲੇ ਦਿਨਾਂ ਤੋਂ ਲਾਪਤਾ ਸੀ, ਦੀ ਲਾਸ਼ ਬੋਹਾ ਰਜਬਾਹੇ 'ਚੋਂ ਬਰਾਮਦ ਹੋਈ ਹੈ | ਜਾਣਕਾਰੀ ਅਨੁਸਾਰ ਸੱਤਗੁਰ ਸਿੰਘ (25) ਮਿਸਤਰੀ ਦਾ ਕੰਮ ਕਰਦਾ ਸੀ ਅਤੇ ਲੋਹੜੀ ਵਾਲੇ ਦਿਨ ਤੋਂ ਲਾਪਤਾ ਸੀ | ਘਟਨਾ ਸਥਾਨ 'ਤੇ ਪੁੱਜੇ ਕੁੱਲਰੀਆਂ ਪੁਲਿਸ ਚੌਂਕੀ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਲੋਹੜੀ ਵਾਲੇ ਦਿਨ ਤੋਂ ਲਾਪਤਾ ਹੋਏ ਸੱਤਗੁਰ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਉਸ ਦੀ ਲਾਸ਼ ਨੂੰ ਬੋਹਾ ਰਜਬਾਹੇ 'ਚੋਂ ਬਰਾਮਦ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਸੱਤਗੁਰ ਸਿੰਘ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਬਠਿੰਡਾ ਪੁਲਿਸ ਵਲੋਂ ਮੁਸਤੈਦੀ ਵਧਾਈ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜ਼ਿਲੇ੍ਹ 'ਚ ਸਖ਼ਤ ਨੀਤੀ ਅਪਣਾਈ ਜਾਵੇਗੀ-ਐਸ.ਐਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।