ਬੁਢਲਾਡਾ, 21 ਜਨਵਰੀ (ਨਿ.ਪ.ਪ.)- ਸਥਾਨਕ ਟਰੱਕ ਯੂਨੀਅਨ ਵਿਖੇ 37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕਰਨ ਸਬੰਧੀ ਕੈਂਪ ਲਗਾਇਆ ਗਿਆ | ਡਾ. ਅਭਿਸ਼ੇਕ ਕੁਮਾਰ ਵਲੋਂ ਅੱਖਾਂ ਦੀ ਜਾਂਚ ਕੀਤੀ ਗਈ | ਹੌਲਦਾਰ ਸਤਪਾਲ ਸਿੰਘ ਟਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਨੇ ਟਰੈਫ਼ਿਕ ਨਿਯਮਾਂ, ਸੜਕ ਸੁਰੱਖਿਆ, ਨਾਬਾਲਗ ਡਰਾਈਵਿੰਗ 'ਤੇ ਪਾਬੰਦੀ, ਟਰੈਫ਼ਿਕ ਚਿੰਨ੍ਹਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਡਰਾਈਵਿੰਗ ਕਰਦੇ ਸਮੇਂ ਸੀਟ ਬੈਲਟ ਦੀ ਵਰਤੋਂ, ਸੁਰੱਖਿਅਤ ਰਫ਼ਤਾਰ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ |