17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਿਸਾਨ ਆਗੂ ਮੁਖ਼ਤਿਆਰ ਸਿੰਘ ਦਾ ਕੈਂਸਰ ਕਾਰਨ ਦਿਹਾਂਤ

ਅਜੀਤ ਡੈਸਕ 22-01-2026
ਮੌੜ ਮੰਡੀ, 21 ਜਨਵਰੀ (ਗੁਰਜੀਤ ਸਿੰਘ ਕਮਾਲੂ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਦੇ ਪਿੰਡ ਮਾਣਕ ਖਾਨਾ ਦੇ ਕਿਸਾਨ ਆਗੂ ਮੁਖ਼ਤਿਆਰ ਸਿੰਘ ਦਾ ਦਿਹਾਂਤ ਹੋ ਗਿਆ | ਸਸਕਾਰ ਮੌਕੇ ਪਹੁੰਚੇ ਕਿਸਾਨ ਆਗੂਆਂ ਨੇ ਕਿਹਾ ਕਿ ਮੁਖ਼ਤਿਆਰ ਸਿੰਘ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਘਾਟਾ ਪਿਆ ਹੈ, ਉਸ ਦੇ ਨਾਲ ਜਥੇਬੰਦੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ | ਮੁਖ਼ਤਿਆਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਭਿਆਨਕ ਬਿਮਾਰੀ ਕੈਂਸਰ ਤੋਂ ਪੀੜਤ ਸਨ | ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹੋਂਦ ਵਿਚ ਆਉਣ ਤੋਂ ਲੈ ਕੇ ਮੌਤ ਤੱਕ ਸੰਘਰਸ਼ਾਂ ਵਿਚ ਅੱਗੇ ਵੱਧ ਚੜ੍ਹ ਕੇ ਹਿੱਸਾ ਲਿਆ | ਟਰਾਈਡੈਂਟ ਘੋਲ ਸਮੇਂ ਜੇਲ੍ਹ ਵੀ ਕੱਟੀ, ਦਿੱਲੀ ਕਿਸਾਨ ਅੰਦੋਲਨ, ਲੇਲੇਵਾਲਾ ਗੈੱਸ ਪਾਈਪ ਲਾਈਨ ਮੋਰਚੇ ਵਿਚ ਵੀ ਵਧ ਚੜ੍ਹ ਕੇ ਹਿੱਸਾ ਲਿਆ | ਜਥੇਬੰਦੀ ਦੇ ਸਾਰੇ ਹੀ ਪ੍ਰੋਗਰਾਮ ਵਿਚ ਸਭ ਤੋਂ ਅੱਗੇ ਰਹਿੰਦੇ ਸੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਵਲੋਂ ਉਨ੍ਹਾਂ ਦੇ ਅੰਤਿਮ ਸਸਕਾਰ ਸਮੇਂ ਜਥੇਬੰਦੀ ਦਾ ਝੰਡਾ ਪਾ ਕੇ ਅੰਤਿਮ ਵਿਦਾਇਗੀ ਸਮੇਂ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਸਮੇਂ ਮੌੜ ਬਲਾਕ ਦੇ ਆਗੂ ਕਲਕੱਤਾ ਸਿੰਘ ਮਾਣਕ, ਭੋਲਾ ਸਿੰਘ ਰਾਏ ਖਾਨਾ, ਨਛੱਤਰ ਸਿੰਘ ਮਾਣਕ ਖਾਨਾਂ, ਜਸਵੀਰ ਸਿੰਘ ਲੇਲੇਵਾਲਾ ਅਤੇ ਪਿੰਡ ਕਮੇਟੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਲੂਕਾ ਵਲੋਂ ਮਾਤਾ ਛਿੰਦਰਪਾਲ ਕੌਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਅਗਲੀ ਖ਼ਬਰ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।