ਭਗਤਾ ਭਾਈਕਾ, 21 ਜਨਵਰੀ (ਸੁਖਪਾਲ ਸਿੰਘ ਸੋਨੀ)- ਅੱਜ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਮਾਜ ਸੇਵੀ ਨੌਜਵਾਨ ਸੁਖਜਿੰਦਰ ਸਿੰਘ ਸਿੱਧੂ ਦੇ ਸਤਿਕਾਰਯੋਗ ਮਾਤਾ ਅਤੇ ਹਰਵਿੰਦਰ ਸਿੰਘ ਮੂੰਗਲਾ ਖੂਹ ਵਾਲੇ ਦੇ ਧਰਮ-ਪਤਨੀ ਮਾਤਾ ਛਿੰਦਰਪਾਲ ਕÏਰ ਦੇ ਦਿਹਾਂਤ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ¢ਇਸ ਮÏਕੇ ਸਾਬਕਾ ਮੰਤਰੀ ਮਲੂਕਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਬੀਬੀ ਛਿੰਦਰਪਾਲ ਕÏਰ ਦੀ ਮÏਤ ਨਾਲ ਪਰਿਵਾਰ ਨੰੂ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ¢ ਉਨ੍ਹਾਂ ਕਿਹਾ ਕਿ ਅਚਨਚੇਤ ਵਿਛੋੜੇ ਨੂੰ ਸਹਿਣਾ ਬੇਹੱਦ ਅÏਖਾ ਹੁੰਦਾ ਹੈ ਪ੍ਰੰਤੂ ਸਾਨੂੰ ਪ੍ਰਮਾਤਮਾ ਦਾ ਭਾਣਾ ਮੰਨਣਾ ਪੈਂਦਾ ਹੈ¢ ਉਨ੍ਹਾਂ ਕਿਹਾ ਕਿ ਬੀਬੀ ਛਿੰਦਰਪਾਲ ਕÏਰ ਦੀ ਚੰਗੀ ਪ੍ਰੇਰਨਾ ਸਦਕਾ ਹੀ ਉਨ੍ਹਾਂ ਦੇ ਪਰਿਵਾਰ ਦਾ ਸਮਾਜ ਵਿਚ ਜ਼ਿਕਰਯੋਗ ਨਾਮ ਹੈ¢ ਮਲੂਕਾ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਖੂਹ ਵਾਲੇ ਪਰਿਵਾਰ ਨਾਲ ਜੁੜੇ ਹੋਏ ਹਨ ਅਤੇ ਦੁੱਖ ਸੁੱਖ ਵਿਚ ਸ਼ਰੀਕ ਹੰੁਦੇ ਰਹਿੰਦੇ ਹਨ¢ ਇਸ ਮੌਕੇ ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਸੁਖਜਿੰਦਰ ਸਿੰਘ ਖ਼ਾਨਦਾਨ, ਜਸਪਾਲ ਸਿੰਘ ਵੜਿੰਗ, ਸੁਖਜਿੰਦਰ ਸਿੰਘ ਖਹਿਰਾ ਆਦਿ ਨੇ ਨੌਜਵਾਨ ਆਗੂ ਸੁਖਜਿੰਦਰ ਸਿੰਘ ਸਿੱਧੂ ਖੂਹ ਵਾਲੇ, ਹਰਵਿੰਦਰ ਸਿੰਘ ਮੂੰਗਲਾ, ਭਿੰਦਰਜੀਤ ਸਿੰਘ ਸਿੱਧੂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ¢